06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ

ਮਹਿਲ ਕਲਾਂ, 5 ਸਤੰਬਰ (ਤਰਸੇਮ ਸਿੰਘ ਗਹਿਲ)-ਮਹਿਲ ਕਲਾਂ ਸੋਢੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਦੀ ਅਗਵਾਈ ਹੇਠ ਵਰਕਰਾਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ’ਤੇ ਹੋ ਰਹੇ ਤਸ਼ੱਦਦ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ।

ਅਜੀਤ ਡੈਸਕ 06-09-2026
ਮਹਿਲ ਕਲਾਂ, 5 ਸਤੰਬਰ (ਤਰਸੇਮ ਸਿੰਘ ਗਹਿਲ)-ਮਹਿਲ ਕਲਾਂ ਸੋਢੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਦੀ ਅਗਵਾਈ ਹੇਠ ਵਰਕਰਾਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ’ਤੇ ਹੋ ਰਹੇ ਤਸ਼ੱਦਦ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਲੀਡਰਾਂ ਪਾਸੋਂ ਸਵਾਲ ਪੁੱਛਣ ਦੀ ਪ੍ਰੇਰਨਾ ਦੇ ਕੇੇ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਖ਼ੁਦ ਸਵਾਲਾਂ ਦੇ ਜਵਾਬ ਦੇਣੋਂ ਭੱਜ ਰਿਹਾ ਹੈ। ਆਪ ਆਗੂਆਂ ਪਾਸੋਂ ਸਵਾਲ ਪੁੱਛਣ ਵਾਲੇ ਨੌਜਵਾਨਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰ ਕੇ ਉਨ੍ਹਾਂ ਉੱਤੇ ਅੰਨ੍ਹਾ ਤਸ਼ੱਦਦ ਕਰਵਾਇਆ ਜਾ ਰਿਹਾ ਹੈ। ਜਿਸ ਦੀ ਚੁਫੇਰੇ ਆਮ ਲੋਕਾਂ ਵਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਧ ਰਿਹਾ ਨਸ਼ਾ ਨੌਜਵਾਨੀ ਦੀ ਘਾਣ ਕਰ ਰਿਹਾ ਹੈ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੋਂ ਹੁਣ ਪੰਜਾਬ ਨੂੰ ਵੱਡੀਆਂ ਉਮੀਦਾਂ ਹਨ। ਸਾਨੂੰ ਸਾਰਿਆਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ, ਝੰਡੇ ਹੇਠਾਂ ਇਕੱਠੇ ਹੋ ਕੇ ਪੰਜਾਬ ਦੀ ਆਪਣੀ ਸਰਕਾਰ ਚੁਣਨੀ ਚਾਹੀਦੀ ਹੈ। ਇਸ ਮੌਕੇ ਪਿੰਡ ਵਜੀਦਕੇ ਕਲਾਂ ਤੋਂ ਸੁਖਦੇਵ ਸਿੰਘ ਖਾਲਸਾ ਨੂੰ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਲ ਵੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੱਤਾ ਦੇ ਭੁੱਖੇ ਲੀਡਰਾਂ ਤੋਂ ਨਿਜਾਤ ਪਾਉਣ ਲਈ ਆਪਣੀ ਪੰਥਕ ਧਿਰ ਦਾ ਸਾਥ ਦੇਣਾ ਸਮੇਂ ਦੀ ਲੋੜ ਹੈ। ਇਸ ਮੌਕੇ ਭਾਈ ਰਣਜੀਤ ਸਿੰਘ ਉਰਫ ਜੀਤ ਚੰਨਣਵਾਲ ਨੇ ਕਿਹਾ ਕਿ ਮਹਿਲ ਕਲਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸੋਹਣ ਸਿੰਘ, ਜਸਵਿੰਦਰ ਸਿੰਘ ਮਹਿਲ ਕਲਾਂ, ਬੇਅੰਤ ਸਿੰਘ ਗਾਗੇਵਾਲ, ਮਨਪ੍ਰੀਤ ਸਿੰਘ, ਮਨਮੀਤ ਸਿੰਘ ਨਿਹਾਲੂਵਾਲ, ਗੁਰਮੀਤ ਸਿੰਘ, ਗੁਰਪ੍ਰੇਮ ਸਿੰਘ, ਅਵਤਾਰ ਸਿੰਘ, ਸੁਖਦੀਪ ਸਿੰਘ, ਹਰਮਿੰਦਰ ਸਿੰਘ, ਰਘਵੀਰ ਸਿੰਘ ਠੁੱਲੀਵਾਲ, ਗੋਬਿੰਦ ਸਿੰਘ, ਦਵਿੰਦਰ ਸਿੰਘ, ਯੋਧਾ ਸਿੰਘ, ਸਿਕੰਦਰ ਸਿੰਘ, ਜਗਦੇਵ ਸਿੰਘ, ਗੁਰਦੇਵ ਸਿੰਘ, ਸਵਰਨ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਜੋਬਨਪ੍ਰੀਤ ਸਿੰਘ, ਸੁਖਦੇਵ ਸਿੰਘ, ਮੁਕੰਦ ਸਿੰਘ, ਗੁਰਚਰਨ ਸਿੰਘ ਸਹਿਜੜਾ, ਹਰਭਜਨ ਸਿੰਘ, ਰਾਜਵੀਰ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ ਖ਼ਿਆਲੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਅੱਜ ਅਗਲੀ ਖ਼ਬਰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।