06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਠਾਕੁਰ ਦੁਆਰਾ ਵਿਖੇ ਜਨਮ ਅਸ਼ਟਮੀ ਮਨਾਈ, ਸੰਸਦ ਮੈਂਬਰ ਮੀਤ ਹੇਅਰ ਨੂੰ ਕੀਤਾ ਸਨਮਾਨਿਤ

ਮਹਿਲ ਕਲਾਂ, 5 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼ਿਵ ਮੰਦਿਰ ਮਹਿਲ ਕਲਾਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 06-09-2026
ਮਹਿਲ ਕਲਾਂ, 5 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼ਿਵ ਮੰਦਿਰ ਮਹਿਲ ਕਲਾਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਤੇ ਸਮੂਹ ਸੰਗਤ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਦੌਰਾਨ ਮੰਦਿਰ ਪ੍ਰਬੰਧਕਾਂ ਵਲੋਂ ਪ੍ਰਧਾਨ ਵਿਜੇ ਕੁਮਾਰ ਬਾਂਸਲ ਦੀ ਅਗਵਾਈ ਹੇਠ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਰਾਕੇਸ਼ ਕੁਮਾਰ ਬਾਂਸਲ, ਕਪਿਲ ਬਾਂਸਲ, ਮਨਦੀਪ ਚੀਕੂ, ਸੁਰਿੰਦਰ ਸ਼ਰਮਾ ਕਾਲਾ, ਮਨਜੀਤ ਸ਼ਰਮਾ, ਬਿੰਦਰ ਸਿੰਘ ਪੀ.ਏ., ਨਿਰਮਲ ਸਿੰਘ ਛੀਨੀਵਾਲ, ਕੇਵਲ ਕੁਮਾਰ, ਰਿੰਕੂ ਬਾਂਸਲ, ਮਾਨਾ ਸਿੰਘ, ਰਾਮਗੜ੍ਹੀਆ ਭਾਈਚਾਰੇ ਦੇ ਆਗੂ ਮਿ: ਜੋਗਿੰਦਰ ਸਿੰਘ ਧੰਜਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਰਵੀਦੀਪ ਸਿੰਘ ਧਾਲੀਵਾਲ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਮਿਸ਼ਨ 2027 ਦੀ ਫ਼ਤਿਹ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਵਲੋਂ ਘਰ-ਘਰ ਜਨ ਸੰਪਰਕ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।