ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ
ਜਖੇਪਲ, 6 ਸਤੰਬਰ (ਮੇਜਰ ਸਿੰਘ ਸਿੱਧੂ) - ਭਾਜਪਾ ਜਿਲ੍ਹਾ ਕਿਸਾਨ ਮੋਰਚਾ ਸੰਗਰੂਰ 2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਨੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਕੇ ਕੀਤੀ ਗਈ ਕਥਿਤ ਬੇਤਹਾਸ਼ਾ ਕੁੱਟਮਾਰ ਅਤੇ ਤਸ਼ਦਦ ਦੀ ਸਖਤ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਤੋਂ ਸਵਾਲ ਪੁੱਛਣਾ ਆਪਣੀ ਅਸਹਿਮਤੀ ਪ੍ਰਗਟ ਕਰਨਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ।
ਅਜੀਤ ਡੈਸਕ
07-09-2026