ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਨਿਕਲੀ ਫ਼ੂਕ
ਕਿਸਾਨ ਜਥੇਬੰਦੀ ਨੇ ਬਿਜਲੀ ਗਰਿੱਡ ਘੇਰ ਕੇ ਕੀਤੀ ਨਾਅਰੇਬਾਜ਼ੀ
ਤਪਾ ਮੰਡੀ, 6 ਸਤੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲ ਗਈ, ਜਦੋਂ ਖੇਤੀ ਸੈਕਟਰ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਪਿੰਡ ਦਰਾਜ਼ ਦੀ ਕਿਸਾਨ ਜਥੇਬੰਦੀ ਨੇ ਤਪਾ ਬਿਜਲੀ ਗਰਿੱਡ ਘੇਰ ਕੇ ਧਰਨਾ ਲਾ ਦਿੱਤਾ ਤੇ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਰਾਜ਼ ਪਿੰਡ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਅੰਗਰੇਜ਼ ਸਿੰਘ, ਭੁਪਿੰਦਰ ਸਿੰਘ, ਬਿੰਦਰ ਸਿੰਘ, ਬੇਅੰਤ ਸਿੰਘ, ਗੁਰਦਾਸ ਸਿੰਘ, ਗੁਰਚਰਨ ਸਿੰਘ ਆਦਿ ਕਿਸਾਨਾਂ ਦਾ ਕਹਿਣਾ ਸੀ ਕਿ ਮਾੜੀ ਬਿਜਲੀ ਸਪਲਾਈ ਕਾਰਨ ਜਿੱਥੇ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਬਿਜਲੀ ਦੀ ਘਾਟ ਕਾਰਨ ਪਾਣੀ ਤੋਂ ਬਿਨ੍ਹਾਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਉਨ੍ਹਾਂ ਨੂੰ ਭਾਰੀ ਖ਼ਦਸ਼ਾ ਹੈ।
ਤਪਾ ਮੰਡੀ, 6 ਸਤੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲ ਗਈ, ਜਦੋਂ ਖੇਤੀ ਸੈਕਟਰ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਪਿੰਡ ਦਰਾਜ਼ ਦੀ ਕਿਸਾਨ ਜਥੇਬੰਦੀ ਨੇ ਤਪਾ ਬਿਜਲੀ ਗਰਿੱਡ ਘੇਰ ਕੇ ਧਰਨਾ ਲਾ ਦਿੱਤਾ ਤੇ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਰਾਜ਼ ਪਿੰਡ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਅੰਗਰੇਜ਼ ਸਿੰਘ, ਭੁਪਿੰਦਰ ਸਿੰਘ, ਬਿੰਦਰ ਸਿੰਘ, ਬੇਅੰਤ ਸਿੰਘ, ਗੁਰਦਾਸ ਸਿੰਘ, ਗੁਰਚਰਨ ਸਿੰਘ ਆਦਿ ਕਿਸਾਨਾਂ ਦਾ ਕਹਿਣਾ ਸੀ ਕਿ ਮਾੜੀ ਬਿਜਲੀ ਸਪਲਾਈ ਕਾਰਨ ਜਿੱਥੇ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਬਿਜਲੀ ਦੀ ਘਾਟ ਕਾਰਨ ਪਾਣੀ ਤੋਂ ਬਿਨ੍ਹਾਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਉਨ੍ਹਾਂ ਨੂੰ ਭਾਰੀ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਨੁਮਾਇੰਦਿਆਂ ਵਲੋਂ ਰੋਜ਼ਾਨਾ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ , ਪਰ ਪਿਛਲੇ ਲਗਭਗ ਇੱਕ ਮਹੀਨੇ ਤੋਂ ਖੇਤੀਬਾੜੀ ਲਈ ਕੇਵਲ ਤਿੰਨ ਤੋਂ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ ਅੱਠ ਘੰਟਿਆਂ ਦੀ ਥਾਂ ਚਾਰ ਪੰਜ ਘੰਟੇ ਬਿਜਲੀ ਸਪਲਾਈ ਦੇ ਕੇ ਵਿਭਾਗ ਵਲੋਂ ਬੁੱਤਾ ਸਾਰਿਆ ਜਾ ਰਿਹਾ ਹੈ। ਅਜਿਹੇ ਹਲਾਤਾਂ ’ਚ ਮਜਬੂਰੀ ਵੱਸ ਉਨ੍ਹਾਂ ਨੂੰ ਤਿੱਖੜ ਦੁਪਹਿਰੇ ਕੰਮ ਕਾਰ ਛੱਡ ਕੇ ਧਰਨਾ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਝੋਨੇ ਦੀ ਫ਼ਸਲ ਨੂੰ ਪਾਣੀ ਨਾ ਮਿਲਣ ਕਰ ਕੇ ਉਨ੍ਹਾਂ ਦੀ ਆਂ ਫ਼ਸਲਾਂ ਸੁੱਕਣ ਲੱਗ ਪਈਆਂ ਹਨ। ਉਨ੍ਹਾਂ ਆਖਿਆ ਕਿ ਘੱਟ ਬਿਜਲੀ ਸਪਲਾਈ ਮਿਲਣ ਅਤੇ ਬਾਰਸ਼ ਨਾ ਹੋਣ ਕਾਰਨ ਪਹਿਲਾਂ ਹੀ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨਾਂ ਨੇ ਸੂਬਾ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਕਿਸਾਨਾਂ ਨੂੰ ਪੂਰੀ ਅੱਠ ਘੰਟੇ ਨਿਰੰਤਰ ਬਿਜਲੀ ਦੀ ਸਪਲਾਈ ਨਾ ਦਿੱਤੀ ਗਈ ਤਾਂ ਉਹ ਮੁੱਖ ਮਾਰਗ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਜਦ ਇਸ ਸਬੰਧੀ ਪਾਵਰਕਾਮ ਤਪਾ-1 ਦੇ ਐਸ.ਡੀ.ਓ. ਰਾਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੱਛੋਂ ਤੋਂ ਹੀ ਪਾਵਰਕਟ ਲੱਗਣ ਕਾਰਨ ਬਿਜਲੀ ਦੀ ਇਹ ਸਮੱਸਿਆ ਆ ਰਹੀ ਹੈ। ਫਿਰ ਵੀ ਉਹ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕਰਵਾਉਣਗੇ। ਇਸ ਮੌਕੇ ਜਥੇਬੰਦੀ ਦੇ ਰੇਸ਼ਮ ਸਿੰਘ, ਸਤਨਾਮ ਸਿੰਘ, ਜਗਸੀਰ ਸਿੰਘ, ਬੂਟਾ ਸਿੰਘ, ਮਨੀ ਸਿੰਘ ਬਹੁਤ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।