08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਿਹਤ ਵਿਭਾਗ ਵਲੋਂ ਮਨਾਇਆ ਕੌਮੀ ਖ਼ੁਰਾਕ ਹਫ਼ਤਾ

ਬਰਨਾਲਾ, 7 ਸਤੰਬਰ (ਨਰਿੰਦਰ ਅਰੋੜਾ)- ਸਿਹਤ ਵਿਭਾਗ ਬਰਨਾਲਾ ਵਲੋਂ ਕੌਮੀ ਖ਼ੁਰਾਕ ਹਫ਼ਤਾ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਖ਼ੁਰਾਕ ਹਫ਼ਤਾ ‘ਡਿਸਕਵਰ ਦਾ ਪਾਵਰ ਆਫ਼ ਨਿਊਟਰੀਸ਼ਨ’ ਵਿਸ਼ੇ ਤਹਿਤ ਮਨਾਇਆ ਗਿਆ।

ਅਜੀਤ ਡੈਸਕ 08-09-2026
ਬਰਨਾਲਾ, 7 ਸਤੰਬਰ (ਨਰਿੰਦਰ ਅਰੋੜਾ)- ਸਿਹਤ ਵਿਭਾਗ ਬਰਨਾਲਾ ਵਲੋਂ ਕੌਮੀ ਖ਼ੁਰਾਕ ਹਫ਼ਤਾ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਖ਼ੁਰਾਕ ਹਫ਼ਤਾ ‘ਡਿਸਕਵਰ ਦਾ ਪਾਵਰ ਆਫ਼ ਨਿਊਟਰੀਸ਼ਨ’ ਵਿਸ਼ੇ ਤਹਿਤ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਬਰਨਾਲਾ ਵਾਸੀਆਂ ਨੂੰ ਸੰਤੁਲਿਤ ਖਾਣ ਪੀਣ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਿਹਤ ਸੰਸਥਾਵਾਂ, ਸਕੂਲਾਂ, ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ, ਕਿਸ਼ੋਰਾਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਗਿਆ। ਚੰਗੀ ਸਿਹਤ ਲਈ ਸੰਤੁਲਿਤ ਖ਼ੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ’ਤੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰਾਂ ਨੂੰ ਹਰੀਆਂ ਸਬਜ਼ੀਆਂ, ਦੁੱਧ, ਫਲ ਉੱਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਉਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਬਲਰਾਜ ਸਿੰਘ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਸੁਖਪਾਲ ਕੌਰ ਸਕੂਲ ਹੈਲਥ ਕੋਆਰਡੀਨੇਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟੱਲੇਵਾਲ ਵਿਖੇ ਹਰਪਾਲ ਸਿੰਘ ਖਡਿਆਲ ਦਾ ਕੀਤਾ ਭਰਵਾਂ ਸਵਾਗਤ ਅਤੇ ਸਨਮਾਨ ਅਗਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।