08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਸ਼ਹਿਣਾ ਦੇ ਮੁਕਾਬਲੇ 10 ਅਤੇ 11 ਨੂੰ

ਬਰਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ 4) ਦੇ ਸੰਬੰਧ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਨੇ ਬੇਦੀ (ਨੋਡਲ ਅਫ਼ਸਰ) ਨੇ ਖੇਡ ਵਿਭਾਗ, ਸਿੱਖਿਆ ਵਿਭਾਗ, ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਖੇਡਾਂ ਨੂੰ ਬਿਹਤਰ ਤਰੀਕੇ ਨਾਲ ਕਰਵਾਉਣ, ਖਿਡਾਰੀਆਂ ਲਈ ਪੁਖ਼ਤਾ ਪ੍ਰਬੰਧ ਕਰਨ ਅਤੇ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟਰੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਦੱਸਿਆ ਕਿ ਬਲਾਕ ਸ਼ਹਿਣਾ ਦੇ ਮੁਕਾਬਲੇ ਮਿਤੀ 10 ਅਤੇ 11 ਸਤੰਬਰ ਨੂੰ ਹੋਣਗੇ।

ਅਜੀਤ ਡੈਸਕ 08-09-2026
ਬਰਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ 4) ਦੇ ਸੰਬੰਧ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਨੇ ਬੇਦੀ (ਨੋਡਲ ਅਫ਼ਸਰ) ਨੇ ਖੇਡ ਵਿਭਾਗ, ਸਿੱਖਿਆ ਵਿਭਾਗ, ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਖੇਡਾਂ ਨੂੰ ਬਿਹਤਰ ਤਰੀਕੇ ਨਾਲ ਕਰਵਾਉਣ, ਖਿਡਾਰੀਆਂ ਲਈ ਪੁਖ਼ਤਾ ਪ੍ਰਬੰਧ ਕਰਨ ਅਤੇ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟਰੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਦੱਸਿਆ ਕਿ ਬਲਾਕ ਸ਼ਹਿਣਾ ਦੇ ਮੁਕਾਬਲੇ ਮਿਤੀ 10 ਅਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ ਮੁਕਾਬਲੇ ਪਬਲਿਕ ਸਟੇਡੀਅਮ ਭਦੌੜ ਵਿਚ ਹੋਣਗੇ । ਖੋ-ਖੋ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਚ ਹੋਣਗੇ। ਫੁੱਟਬਾਲ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਚ ਹੋਣਗੇ। ਬਲਾਕ ਬਰਨਾਲਾ ਦੇ ਮੁਕਾਬਲੇ ਮਿਤੀ 14 ਅਤੇ 15 ਸਤੰਬਰ ਨੂੰ ਕਰਵਾਏ ਜਾਣਗੇ। ਬਲਾਕ ਬਰਨਾਲਾ ਦੇ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ-ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ ਕਲਾਂ, ਫੁੱਟਬਾਲ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੁਨਾ ਵਿਚ ਹੋਣਗੇ। ਮੀਟਿੰਗ ਵਿਚ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਰੁਪੇਸ਼ ਕੁਮਾਰ ਬੇਗੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਆਦਿ ਅਧਿਕਾਰੀ ਮੌਜੂਦ ਸਨ ।
ਪਿਛਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਟੱਲੇਵਾਲ ਵਿਖੇ ਹਰਪਾਲ ਸਿੰਘ ਖਡਿਆਲ ਦਾ ਕੀਤਾ ਭਰਵਾਂ ਸਵਾਗਤ ਅਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।