ਸਾਬਕਾ ਸੈਨਿਕਾਂ ਨੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਬੀਤੇ ਦਿਨੀਂ ਯੂਥ ਕਾਂਗਰਸੀ ਵਰਕਰਾਂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੋਠੀ ਦੀ ਬਾਹਰਲੀ ਕੰਧ ’ਤੇ ਲੱਗੇ ਪੋਸਟਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਉੱਤੇ ਸਿਆਹੀ ਮਲਣ ਅਤੇ ਸੂਬਾ ਪ੍ਰਧਾਨ ਤੇ ਹੋਰ ਲੀਡਰਾਂ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਨੂੰ ਪਾੜ ਕੇ ਸੁੱਟਣ ਦੀ ਭਾਜਪਾ ਨਾਲ ਸਾਬਕਾ ਸੈਨਿਕਾਂ ਨੇ ਜਿੱਥੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ, ਉੱਥੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਐਸ. ਐਸ.
ਬਰਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਬੀਤੇ ਦਿਨੀਂ ਯੂਥ ਕਾਂਗਰਸੀ ਵਰਕਰਾਂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੋਠੀ ਦੀ ਬਾਹਰਲੀ ਕੰਧ ’ਤੇ ਲੱਗੇ ਪੋਸਟਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਉੱਤੇ ਸਿਆਹੀ ਮਲਣ ਅਤੇ ਸੂਬਾ ਪ੍ਰਧਾਨ ਤੇ ਹੋਰ ਲੀਡਰਾਂ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਨੂੰ ਪਾੜ ਕੇ ਸੁੱਟਣ ਦੀ ਭਾਜਪਾ ਨਾਲ ਸਾਬਕਾ ਸੈਨਿਕਾਂ ਨੇ ਜਿੱਥੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ, ਉੱਥੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਐਸ.ਐਸ.ਪੀ. ਬਰਨਾਲਾ ਦੇ ਨਾਂਅ ਐਸ.ਪੀ. (ਡੀ.) ਸੰਜੀਵ ਗੋਇਲ ਨੂੰ ਮੰਗ-ਪੱਤਰ ਦਿੱਤਾ ਗਿਆ। ਕੈਪਟਨ ਸਿੱਧੂ ਨੇ ਕਿਹਾ ਕਿ ਪ੍ਰੋਟੋਕਾਲ ਮੁਤਾਬਕ ਨਰਿੰਦਰ ਮੋਦੀ ਸਮੁੱਚੇ ਦੇਸ਼ ਦੀ ਦੁਨੀਆਂ ਵਿਚ ਅਗਵਾਈ ਕਰਦੇ ਹਨ ਅਤੇ ਉਨ੍ਹਾਂ ਦੀ ਤਸਵੀਰ ਦਾ ਨਿਰਾਦਰ ਪੂਰੇ ਦੇਸ਼ ਦਾ ਨਿਰਾਦਰ ਹੈ ਕਿਉਂਕਿ ਉਹ ਸੰਵਿਧਾਨਿਕ ਤੌਰ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਵੀ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮੰਗ ਕੀਤੀ ਗਈ ਹੈ ਕਿ ਜਿਸ ਵਲੋਂ ਵੀ ਇਹ ਘਿਣਾਉਣੀ ਹਰਕਤ ਕੀਤੀ ਗਈ ਹੈ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੂਬੇਦਾਰ ਰਾਜ ਸਿੰਘ, ਕੈਪਟਨ ਬਿੱਕਰ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ , ਅਵਤਾਰ ਸਿੰਘ ਸਿੱਧੂ, ਸੂਬੇਦਾਰ ਗੁਰਜੰਟ ਸਿੰਘ, ਸੂਬੇਦਾਰ ਇੰਦਰਜੀਤ ਸਿੰਘ, ਸੂਬੇਦਾਰ ਜਗਮੇਲ ਸਿੰਘ, ਸੂਬੇਦਾਰ ਸ਼ੇਰ ਸਿੰਘ, ਹੌਲਦਾਰ ਬਸੰਤ ਸਿੰਘ ਓਗੋਕੇ, ਹੌਲਦਾਰ ਰੂਪ ਸਿੰਘ ਆਦਿ ਵੀ ਹਾਜ਼ਰ ਸਨ।