10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

‘ ਸੀ ਰਨ ਪੰਜਾਬ’ ਮੈਰਾਥਨ ਵਿਚ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸ਼ਮੂਲੀਅਤ

ਤਪਾ ਮੰਡੀ, 9 ਸਤੰਬਰ (ਵਿਜੇ ਸ਼ਰਮਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨਵੀਂ ਅਨਾਜ ਮੰਡੀ, ਮੌੜ ਵਿਖੇ ‘ਸੀ ਰਨ ਪੰਜਾਬ’ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਿਹਤ, ਤੰਦਰੁਸਤੀ, ਖੇਡਾਂ ਅਤੇ ਸਰਗਰਮ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਦਾ ਸੁਨੇਹਾ ਪਹੁੰਚਾਉਣਾ ਸੀ।

ਅਜੀਤ ਡੈਸਕ 10-09-2026
ਤਪਾ ਮੰਡੀ, 9 ਸਤੰਬਰ (ਵਿਜੇ ਸ਼ਰਮਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨਵੀਂ ਅਨਾਜ ਮੰਡੀ, ਮੌੜ ਵਿਖੇ ‘ਸੀ ਰਨ ਪੰਜਾਬ’ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਿਹਤ, ਤੰਦਰੁਸਤੀ, ਖੇਡਾਂ ਅਤੇ ਸਰਗਰਮ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਦਾ ਸੁਨੇਹਾ ਪਹੁੰਚਾਉਣਾ ਸੀ। ਇਸ ਮੌਕੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੈਰਾਥਨ ਦੌੜ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਦੌੜ ਵਿਚ ਸ਼ਮੂਲੀਅਤ ਕਰਦਿਆਂ ‘ਤੰਦਰੁਸਤ ਪੰਜਾਬ’ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ । ਇਸ ਮੌਕੇ ਪ੍ਰੋ: ਸੋਨਵਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਪ੍ਰੋ: ਕੁਲਦੀਪ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਮਹਿਲਾ ਸਸ਼ਕਤੀਕਰਨ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਫ਼ਤਿਹ ਗਰੁੱਪ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀਆਂ ਉਸਾਰੂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਅਕਾਦਮਿਕ ਮਾਮਲਿਆਂ ਦੇ ਡੀਨ ਡਾ: ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫ਼ਤਿਹ ਗਰੁੱਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸ਼ਮੂਲੀਅਤ ਨਾਲ ਸੰਸਥਾ ਦਾ ਮਾਣ ਵਧਿਆ ਹੈ।
ਪਿਛਲੀ ਖ਼ਬਰ ਬਾਬਾ ਗੁਰਬਚਨ ਸਿੰਘ ਮਾਣੋਚਾਲ੍ਹ ਦੇ ਭਰਾ ਧਰਮੀ ਫ਼ੌਜੀ ਭਾਈ ਤਰਲੋਚਨ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਐਸ.ਐਮ.ਓ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।