11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਬਰਾਮਦ, 6 ਖ਼ਿਲਾਫ਼ ਮਾਮਲਾ ਦਰਜ, 4 ਗ੍ਰਿਫ਼ਤਾਰ

ਬਰਨਾਲਾ, 10 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਆਈ. ਟੀ.

ਅਜੀਤ ਡੈਸਕ 11-09-2026
ਬਰਨਾਲਾ, 10 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਆਈ.ਟੀ.ਆਈ. ਚੌਕ ਦੇ ਨਜ਼ਦੀਕ 60 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 6 ਜਣਿਆਂ ਖ਼ਿਲਾਫ਼ ਥਾਣਾ ਸਿਟੀ-2 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ 4 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਸੀ ਕਿ ਨੱਥੀ ਪਤਨੀ ਦੀਪ ਸਿੰਘ, ਜਸਪ੍ਰੀਤ ਕੌਰ ਪਤਨੀ ਬੱਬੂ, ਪਾਲੋ, ਤੇਜਿੰਦਰ ਉਰਫ਼ ਕਾਕੂ, ਅਮਨਦੀਪ ਸਿੰਘ ਮਨੀ ਪੁੱਤਰਾਨ ਨਰੈਣਦਾਸ, ਅਜੈ ਸ਼ਰਮਾ ਪੁੱਤਰ ਤਰਲੋਚਨ ਪਾਲ ਵਾਸੀਆਂ ਬਰਨਾਲਾ ਨੇ ਇਕ ਗਰੋਹ ਬਣਾਇਆ ਹੋਇਆ ਹੈ ਜੋ ਕਿ ਬਾਹਰੋਂ ਨਸ਼ਾ ਲਿਆ ਕੇ ਬਰਨਾਲਾ ਏਰੀਏ ਵਿਚ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਆਈ.ਟੀ.ਆਈ. ਚੌਕ ਨਜ਼ਦੀਕ ਘੁੰਮਦੇ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਨੱਥੀ, ਜਸਪ੍ਰੀਤ ਕੌਰ, ਤੇਜਿੰਦਰ, ਅਜੈ ਸ਼ਰਮਾ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ 6 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਤਰੰਜ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਸ੍ਰੀ ਸ਼ਿਆਮ ਪ੍ਰਚਾਰ ਮੰਡਲ ਨੇ ਪ੍ਰਭਾਤ ਫੇਰੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।