11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਵਲੋਂ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਦੋਸਤ ਕਾਬੂ

ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਉਸ ਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਤਪਾ ਸਿਟੀ ਪੁਲਿਸ ਵਲੋਂ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ, ਜਿਸ ਦੀ ਪਹਿਚਾਣ ਵਰੁਣ ਕੁਮਾਰ ਵਜੋਂ ਹੋਈ ਸੀ, ਜਿਸ ’ਤੇ ਪੁਲਿਸ ਨੇ ਮ੍ਰਿਤਕ ਦੇ ਪਿਤਾ ਬੌਬੀ ਪੁੱਤਰ ਮਦਨ ਲਾਲ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜ਼ੀਗਰ ਬਸਤੀ ਤਪਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਕਾਬੂ ਕੀਤੇ ਗਏ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 11-09-2026
ਤਪਾ ਮੰਡੀ, 10 ਸਤੰਬਰ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਉਸ ਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਤਪਾ ਸਿਟੀ ਪੁਲਿਸ ਵਲੋਂ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ, ਜਿਸ ਦੀ ਪਹਿਚਾਣ ਵਰੁਣ ਕੁਮਾਰ ਵਜੋਂ ਹੋਈ ਸੀ, ਜਿਸ ’ਤੇ ਪੁਲਿਸ ਨੇ ਮ੍ਰਿਤਕ ਦੇ ਪਿਤਾ ਬੌਬੀ ਪੁੱਤਰ ਮਦਨ ਲਾਲ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜ਼ੀਗਰ ਬਸਤੀ ਤਪਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਦੌਰਾਨੇ ਤਫ਼ਤੀਸ਼ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਮ੍ਰਿਤਕ ਦੇ ਦੋਸਤ ਦੋਸ਼ੀ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜ਼ੀਗਰ ਬਸਤੀ ਤਪਾ ਨੂੰ ਮਾਤਾ ਦਾਤੀ ਰੋਡ ਤਪਾ ਤੋਂ ਗ੍ਰਿਫ਼ਤਾਰ ਕੀਤਾ ਅਤੇ ਅਦਾਲਤ ’ਚ ਪੇਸ਼ ਕਰ ਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਜਦ ਪੁਲਿਸ ਨੇ ਦੋਸ਼ੀ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਅੰਬਰਸਰ ਬਸਤੀ ਤਪਾ ਪਾਸੋਂ ਨਸ਼ਾ ਲੈ ਕੇ ਆਉਂਦਾ ਸੀ। ਜਿਸ ’ਤੇ ਪੁਲਿਸ ਨੇ ਮੁਲਜ਼ਮ ਜੱਸਾ ਸਿੰਘ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਵੀ ਕਾਬੂ ਕਰ ਕੇ ਇਸੇ ਮਾਮਲੇ ’ਚ ਨਾਮਜ਼ਦ ਕੀਤਾ। ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਮਨਪ੍ਰੀਤ ਸਿੰਘ ਉਰਫ ਮਨੀ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਅੱਧੀ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਮੁੱਖ ਮੁਨਸ਼ੀ ਮੈਡਮ ਜਸਵੀਰ ਕੌਰ, ਸਿਪਾਹੀ ਗੁਰਮੇਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨਾ ਨਿੰਦਣਯੋਗ- ਗੁਰਤੇਜ ਸਿੰਘ ਖੁੱਡੀ ਅਗਲੀ ਖ਼ਬਰ ਪਿੰਡ ਜੋਧਪੁਰ ਵਿਖੇ ਭਾਕਿਯੂ ਕਾਦੀਆਂ ਦੇ ਆਗੂਆਂ ਦਾ ਗੁਰਦੁਆਰਾ ਕਮੇਟੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।