ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ
ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਗਹਿਲ)-ਕਮਿਸ਼ਨਰ ਆਯੂਸ਼ ਸ੍ਰੀ ਕੁਮਾਰ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ.
ਮਹਿਲ ਕਲਾਂ, 10 ਸਤੰਬਰ (ਤਰਸੇਮ ਸਿੰਘ ਗਹਿਲ)-ਕਮਿਸ਼ਨਰ ਆਯੂਸ਼ ਸ੍ਰੀ ਕੁਮਾਰ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ. ਰਜੀਵ ਜਿੰਦੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾਕਟਰ ਅਮਨ ਕੌਸ਼ਲ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਸਹਿਜੜਾ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ । ਇਸ ਕੈਂਪ ਦਾ ਉਦਘਾਟਨ ਡਾ. ਅਮਨ ਕੌਸ਼ਲ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ, ਸਰਪੰਚ ਬਲਵਿੰਦਰ ਸਿੰਘ, ਸਮੂਹ ਗ੍ਰਾਮ ਪੰਚਾਇਤ, ਗੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਉਪ ਵੈਦ ਬਿੰਦਰ ਸਿੰਘ ਸਹਿਜੜਾ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਡਾਕਟਰ ਅਮਨਦੀਪ ਸਿੰਘ ਨੋਡਲ ਅਫ਼ਸਰ ਅਤੇ ਡਾਕਟਰ ਹਰਜੋਤ ਸ਼ਰਮਾ ਵੀ ਹਾਜ਼ਰ ਸਨ । ਕੈਂਪ ਦੇ ਦੌਰਾਨ ਕੁੱਲ 627 ਮਰੀਜ਼ਾਂ ਨੂੰ ਨਿਰੀਖਣ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਜਿਸ ਵਿਚ ਆਯੁਰਵੈਦਿਕ ਵਿਭਾਗ ਵਲੋਂ 324 ਅਤੇ ਹੋਮਿਓਪੈਥਿਕ ਵਿਭਾਗ ਵਲੋਂ 303 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਆਯੁਰਵੈਦਿਕ ਵਿਭਾਗ ਵਲੋਂ ਡਾਕਟਰ ਸਵਿੰਦਰਜੀਤ ਸਿੰਘ ਏ.ਐਮ.ਓ,. ਡਾਕਟਰ ਨਵਨੀਤ ਬਾਂਸਲ ਏ.ਐਮ.ਓ. ਅਤੇ ਡਾਕਟਰ ਸੀਮਾ ਬਾਂਸਲ ਏ.ਐਮ.ਓ. ਨੇ ਮਰੀਜ਼ਾਂ ਦਾ ਨਿਰੀਖਣ ਕੀਤਾ ਅਤੇ ਸ੍ਰੀ ਅਜੈ ਕੁਮਾਰ, ਨਵਰਾਜ ਸਿੰਘ ਅਤੇ ਸੁਖਚੈਨ ਸਿੰਘ ਉਪ ਵੈਦ ਵਲੋਂ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ। ਹੋਮਿਓਪੈਥਿਕ ਵਿਭਾਗ ਵਲੋਂ ਡਾਕਟਰ ਜਸਦੀਪ ਸਿੰਘ ਅਤੇ ਡਾਕਟਰ ਪਰਮਜੀਤ ਕੌਰ ਨੇ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਤੇ ਗੁਰਚਰਨ ਸਿੰਘ ਔਲਖ ਤੇ ਗੁਰਚਰਨ ਸਿੰਘ ਬਰਨਾਲਾ ਵਲੋਂ ਆਏ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ ।