11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ- ਢਿੱਲੋਂ

ਤਪਾ ਮੰਡੀ, 10 ਸਤੰਬਰ (ਵਿਜੇ ਸ਼ਰਮਾ)- ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦਿਆਂ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ । ਇਸ ਸੰਬੰਧੀ ਤਪਾ ਵਿਖੇ ਗੱਲਬਾਤ ਕਰਦਿਆਂ ਯੂਥ ਕਾਂਗਰਸ ਦੇ ਸੂਬਾ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਅਤੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੂ ਧਾਲੀਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ’ਚੋਂ ਬਹੁਤ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਸੰਬੰਧੀ ਅਜੇ ਵੀ ਲੋਕਾਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ ।

ਅਜੀਤ ਡੈਸਕ 11-09-2026
ਤਪਾ ਮੰਡੀ, 10 ਸਤੰਬਰ (ਵਿਜੇ ਸ਼ਰਮਾ)- ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦਿਆਂ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ । ਇਸ ਸੰਬੰਧੀ ਤਪਾ ਵਿਖੇ ਗੱਲਬਾਤ ਕਰਦਿਆਂ ਯੂਥ ਕਾਂਗਰਸ ਦੇ ਸੂਬਾ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਅਤੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੂ ਧਾਲੀਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ’ਚੋਂ ਬਹੁਤ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਸੰਬੰਧੀ ਅਜੇ ਵੀ ਲੋਕਾਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਉਮੀਦ ਰੱਖਦੇ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ’ਚ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ, ਸੁਖਜਿੰਦਰ ਸਿੰਘ ਰੂੜੇਕੇ, ਹੈਰੀ ਸਿੰਘ ਚੱਠਾ, ਸੁਖਪਾਲ ਸ਼ਰਮਾ, ਸੋਨੂੰ ਛਾਬੜਾ ਤੋਂ ਇਲਾਵਾ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ਹਿਣਾ ਪੰਚਾਇਤ ਨੇ 18 ਫੁੱਟ ਚੌੜੀ ਫਿਰਨੀ ਬਣਾਉਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।