13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਾਬਾ ਗਾਂਧਾ ਸਿੰਘ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਭਦੌੜ, 12 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਬਲਾਕ ਪੱਧਰੀ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਸਪੋਰਟਸ ਵਿਭਾਗ ਦੇ ਅਧਿਆਪਕਾਂ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਕੂਲ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਵਧੀਆ ਰਿਹਾ ਹੈ ਫੁੱਟਬਾਲ (ਅੰਡਰ 14, 17, 21) ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, (ਅੰਡਰ-17) ਫੁੱਟਬਾਲ ਟੀਮ ਨੇ ਸ਼ਹਿਣਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 13-09-2026
ਭਦੌੜ, 12 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਬਲਾਕ ਪੱਧਰੀ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਸਪੋਰਟਸ ਵਿਭਾਗ ਦੇ ਅਧਿਆਪਕਾਂ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਕੂਲ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਵਧੀਆ ਰਿਹਾ ਹੈ ਫੁੱਟਬਾਲ (ਅੰਡਰ 14, 17, 21) ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, (ਅੰਡਰ-17) ਫੁੱਟਬਾਲ ਟੀਮ ਨੇ ਸ਼ਹਿਣਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕੇ (ਅੰਡਰ-14 ਅਤੇ 21) ਫੁੱਟਬਾਲ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਪਿ੍ਰੰਸੀਪਲ ਨਿਰਦੋਸ਼ ਰਲਹੱਨ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀ ਜਿੱਥੇ ਪੜ੍ਹਾਈ ਵਿਚ ਮੋਹਰੀ ਰਹਿੰਦੇ ਹਨ। ਉੱਥੇ ਹਰ ਸਾਲ ਖੇਡਾਂ ਵਿਚ ਵੀ ਮੱਲ੍ਹਾਂ ਮਾਰਦੇ ਹਨ ਉਨ੍ਹਾਂ ਜਿੱਤ ਦਾ ਸਿਹਰਾ ਸਪੋਰਟਸ ਵਿਭਾਗ ਸਿਰ ਬੰਨਿ੍ਹਆ ਤੇ ਵਿਦਿਆਰਥੀਆਂ ਦੀ ਕਰੜੀ ਮਿਹਨਤ ਅਤੇ ਅਨੁਸ਼ਾਸਨ ਦੀ ਤਾਰੀਫ਼ ਕੀਤੀ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਜਿੱਤੇ ਤਗਮੇ ਅਗਲੀ ਖ਼ਬਰ ਵਿਰੋਧੀ ਪਾਰਟੀਆਂ ਕੋਲ ਸਿਰਫ਼ ਲਾਸ਼ਾਂ ’ਤੇ ਰਾਜਨੀਤੀ ਕਰਨ ਦਾ ਮੰਦਭਾਗਾ ਮੁੱਦਾ- ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।