13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਮੁਕਾਬਲਿਆਂ ’ਚ ਤਗਮੇ ਜਿੱਤੇ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 13-09-2026
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲਿਆਂ ’ਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਨੇ ਅੰਡਰ-14 ਸਾਲ ਵਰਗ ’ਚ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ, ਲੜਕਿਆਂ ਦੇ ਅੰਡਰ-14 ਸਾਲ ਵਰਗ ਵਿਚ ਅਤੇ ਅੰਡਰ-17 ਵਿਚ ਤਾਂਬੇ ਦੇ ਤਗਮੇ ਜਿੱਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।