13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਲਿਸ ਵਲੋਂ 80 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)- ਡੀ. ਐਸ.

ਤਪਾ ਪੁਲਿਸ ਵਲੋਂ ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 13-09-2026
ਤਪਾ ਮੰਡੀ, 12 ਸਤੰਬਰ (ਪ੍ਰਵੀਨ ਗਰਗ)- ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ’ਚ 80 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮਹਿਤਾ ਕੱਟ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਲੱਲੀ ਪੁੱਤਰ ਮਹਿੰਦਰ ਸਿੰਘ ਵਾਸੀ ਗੁਰੂ ਨਾਨਕ ਦੇਵ ਬਸਤੀ, ਢਿਲਵਾ ਰੋਡ ਤਪਾ ਜੋ ਬਾਹਰੋਂ ਸਸਤੇ ਭਾਅ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ’ਚ ਤੁਰ ਫ਼ਿਰਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਪਿੰਡ ਮਹਿਤਾ ਨੂੰ ਜਾਂਦੇ ਕੱਚਾ ਰਸਤੇ, ਬਾਹੱਦ ਮਹਿਤਾ ਪਰ ਪੈਦਲ ਨੈਸ਼ਨਲ ਹਾਈਵੇਅ ਵੱਲ ਨੂੰ ਆਉਂਦੇ ਦੇਖਿਆ ਹੈ। ਜੇਕਰ ਹੁਣੇ ਤਲਾਸ਼ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ, ਜਿਸ ਤੇ ਸਹਾਇਕ ਥਾਣੇਦਾਰ ਜਗਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕਰ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਦੂਸਰੇ ਮਾਮਲੇ ’ਚ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਮੁਖ਼ਬਰੀ ਦੇ ਆਧਾਰ ਤੇ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਪੁੱਤਰ ਹਰਬੰਸ ਸਿੰਘ ਵਾਸੀ ਤਪਾ ਨੂੰ ਕਾਬੂ ਕਰ ਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੁਨਸ਼ੀ ਜਗਦੀਪ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੈਸ ਗੋਦਾਮ ਤੋਂ ਲੁਟੇਰਿਆਂ ਵਲੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟਿਆ ਅਗਲੀ ਖ਼ਬਰ ਪੁਲਿਸ ਨੇ ਬੱਚੇ ਉਪਰ ਤਸ਼ਦੱਦ ਕਰਨ ਵਾਲੀ ਮਤਰੇਈ ਮਾਂ ਖ਼ਿਲਾਫ਼ ਮੁਕੱਦਮਾ ਕੀਤਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।