ਯੁਵਨ ਬਾਂਸਲ ਨੇ ਬੈਡਮਿੰਟਨ ’ਚ ਪੰਜਾਬ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ
ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਨੇ ਪੰਜਾਬ ਪੱਧਰੀ ਬੈਡਮਿੰਟਨ ਦੇ ਅੰਡਰ-13 ਲੜਕਿਆਂ ਦੇ ਸਿੰਗਲਜ਼ ਵਰਗ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਤੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵਲੋਂ ਕਰਵਾਈ ਗਈ ਮਿੰਨੀ ਪੰਜਾਬ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ਚ 13 ਸਾਲ ਵਰਗ ਸਿੰਗਲਜ ਦੇ ਮੁਕਾਬਲੇ ਵਿਚ ਯੁਵਨ ਬਾਂਸਲ ਨੇ 500 ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਮੈਰਿਟ ਸਰਟੀਫਿਕੇਟ ਵੀ ਪ੍ਰਾਪਤ ਕੀਤਾ।
ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਜੇਤੂ ਟਰਾਫ਼ੀ ਨਾਲ। ਅਜੀਤ ਤਸਵੀਰ
15-09-2026