16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਰਕਾਰ ਗਊਧਨ ਦੀ ਸੇਵਾ-ਸੰਭਾਲ ਲਈ ਯਤਨਸ਼ੀਲ-ਮੀਤ ਹੇਅਰ ਗਊਸ਼ਾਲਾਵਾਂ ਨੂੰ 31 ਗਊ ਲਿਫਟਰ ਮਸ਼ੀਨਾਂ ਦੀ ਕੀਤੀ ਵੰਡ

ਬਰਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੈਟਰਨਰੀ ਪੋਲੀਕਲੀਨਿਕ ਬਰਨਾਲਾ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੁਆਰਾ ਪਸ਼ੂ ਪਾਲਣ ਵਿਭਾਗ ਰਾਹੀਂ ਭੇਜੀਆਂ 31 ਗਊ ਲਿਫਟਰ ਮਸ਼ੀਨਾਂ ਜ਼ਿਲ੍ਹੇ ਦੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਵੰਡੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਗਊਧਨ ਦੀ ਸੇਵਾ-ਸੰਭਾਲ ਅਤੇ ਪ੍ਰਬੰਧਨ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਨੂੰ ਨਿਭਾਉਣ ਲਈ ਹਰ ਵਿਅਕਤੀ ਆਪਣਾ ਫਰਜ਼ ਨਿਭਾਵੇ।

ਅਜੀਤ ਡੈਸਕ 16-09-2026
ਬਰਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੈਟਰਨਰੀ ਪੋਲੀਕਲੀਨਿਕ ਬਰਨਾਲਾ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੁਆਰਾ ਪਸ਼ੂ ਪਾਲਣ ਵਿਭਾਗ ਰਾਹੀਂ ਭੇਜੀਆਂ 31 ਗਊ ਲਿਫਟਰ ਮਸ਼ੀਨਾਂ ਜ਼ਿਲ੍ਹੇ ਦੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਵੰਡੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਗਊਧਨ ਦੀ ਸੇਵਾ-ਸੰਭਾਲ ਅਤੇ ਪ੍ਰਬੰਧਨ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਨੂੰ ਨਿਭਾਉਣ ਲਈ ਹਰ ਵਿਅਕਤੀ ਆਪਣਾ ਫਰਜ਼ ਨਿਭਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ 3 ਕਰੋੜ ਦੀ ਲਾਗਤ ਨਾਲ ਗਊ ਲਿਫਟਰ ਦਿੱਤੇ ਗਏ ਹਨ ਅਤੇ ਹੋਰ ਵੀ ਉੱਦਮ ਗਊਧਨ ਦੀ ਸੇਵਾ ਸੰਭਾਲ ਲਈ ਲਗਾਤਾਰ ਕੀਤੇ ਜਾ ਰਹੇ ਹਨ। ਉਨ੍ਹਾਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਦਾ ਲਗਾਤਾਰ ਦੌਰਾ ਕਰ ਕੇ ਗਊਧਨ ਦੇ ਟੀਕਾਕਰਨ, ਮੈਡੀਕਲ ਕੈਂਪ ਅਤੇ ਸੰਪੂਰਨ ਰਿਕਾਰਡ ਸੰਭਾਲ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਪੰਜਾਬ ਰਾਜ ਐ ਸ.ਸੀ. ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਡਾ: ਕਰਮ ਜੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਨਿਲ ਬਾਂਸਲ ਨਾਣਾ, ਧੀਰਜ ਕੁਮਾਰ ਦੱਧਾਹੂਰ, ਅਮਰਜੀਤ ਕਾਲੇਕੇ, ਡਾਕਟਰ ਸੰਜੀਵ (ਏ.ਡੀ.ਏ.ਪੀ.), ਡਾਕਟਰ ਸਲੀਮ (ਐਸ.ਵੀ . ਓ.), ਨੋਡਲ ਅਫ਼ਸਰ ਡਾ: ਰਮਨਦੀਪ ਕੌਰ, ਡਾ: ਸੁਖਹਰਮਨਦੀਪ ਸਿੰਘ, ਡਾ: ਗਗਨਜੋਤ ਸਿੰਘ , ਡਾ: ਅਭਿਨੀਤ ਕੌਰ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ।
ਪਿਛਲੀ ਖ਼ਬਰ ਹਾਲ-ਏ-ਬਿਆਨ ਨਗਰ ਨਿਗਮ ਬਰਨਾਲਾ ਕਮਿਸ਼ਨਰ ਤੋਂ ਲੈ ਕੇ ਸਾਰੇ ਵੱਡੇ ਅਹੁਦਿਆਂ ’ਤੇ ਤਾਇਨਾਤ ਹਨ ਵਾਧੂ ਚਾਰਜ ਵਾਲੇ ਅਧਿਕਾਰੀ ਅਗਲੀ ਖ਼ਬਰ ਲੋਕਤੰਤਰ ਦਿਵਸ ਬਾਰੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।