18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਲਾਜ਼ਮ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਕਾਲੀ ਦਲ ਵਿਚ ਵਰਕਰਾਂ ਅਹੁਦੇਦਾਰਾਂ ਦਾ ਪੂਰਾ ਸਤਿਕਾਰ-ਐਡਵੋਕੇਟ ਰਾਹੀ

ਰੂੜੇਕੇ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਰੂੜੇਕੇ ਕਲਾਂ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਜਗਮੇਲ ਸਿੰਘ ਸਮਰਾ ਦੇ ਗ੍ਰਹਿ ਪੱਖੋ ਕਲਾਂ ਵਿਖੇ ਹੋਈ। ਮੀਟਿੰਗ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਜਗਮੇਲ ਸਿੰਘ ਪੱਖੋ ਕਲਾਂ, ਸਮਾਜ ਸੇਵੀ ਡਾ: ਸੁਖਮਹਿੰਦਰ ਸਿੰਘ ਪੱਖੋ ਕਲਾਂ, ਡਾ: ਨਿਰਮਲ ਸਿੰਘ ਮੱਤੀ ਵਾਲਿਆਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ।

ਅਜੀਤ ਡੈਸਕ 18-09-2026
ਰੂੜੇਕੇ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਰੂੜੇਕੇ ਕਲਾਂ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਜਗਮੇਲ ਸਿੰਘ ਸਮਰਾ ਦੇ ਗ੍ਰਹਿ ਪੱਖੋ ਕਲਾਂ ਵਿਖੇ ਹੋਈ। ਮੀਟਿੰਗ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਜਗਮੇਲ ਸਿੰਘ ਪੱਖੋ ਕਲਾਂ, ਸਮਾਜ ਸੇਵੀ ਡਾ: ਸੁਖਮਹਿੰਦਰ ਸਿੰਘ ਪੱਖੋ ਕਲਾਂ, ਡਾ: ਨਿਰਮਲ ਸਿੰਘ ਮੱਤੀ ਵਾਲਿਆਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਪਾਰਟੀ ’ਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪੰਜਾਬ ਦੀ ਇੱਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੈ ਜਿਸ ਵਿਚ ਕਿ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪਾਰਟੀ ਵਰਕਰਾਂ ਦੇ ਫ਼ੈਸਲੇ ਅਨੁਸਾਰ ਪਾਰਟੀ ਦੇ ਲੀਡਰ ਚੱਲਦੇ ਹਨ। ਪਾਰਟੀ ਵਰਕਰਾਂ ਦੀ ਸਲਾਹ ਦੇ ਉਲਟ ਪਾਰਟੀ ਕੋਈ ਫ਼ੈਸਲਾ ਨਹੀਂ ਕਰਦੀ। ਪਾਰਟੀ ਵਿਚ ਸਾਰੀਆਂ ਮੁੱਖ ਪਾਵਰਾਂ ਵਰਕਰਾਂ ਕੋਲ ਹਨ। ਇਸ ਮੌਕੇ ਸਰਕਲ ਰੂੜੇਕੇ ਕਲਾਂ ਦੇ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ, ਸਰਕਲ ਪ੍ਰਧਾਨ ਬੂਟਾ ਸਿੰਘ ਅਕਲੀਆ, ਮਾਸਟਰ ਗੁਰਚਰਨ ਸਿੰਘ ਅਕਲੀਆ, ਅਮਰੀਕ ਸਿੰਘ, ਡਾ: ਸੁਰਜੀਤ ਸਿੰਘ, ਗੁਰਜੰਟ ਸਿੰਘ ਮਾਨ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੱਖੋਕੇ ਵਿਖੇ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸੰਬੰਧੀ ਮੀਟਿੰਗ ਅਗਲੀ ਖ਼ਬਰ ਸ਼ਰਧਾ ਨਾਲ ਕੀਤਾ ਜਾਵੇਗਾ ਸ੍ਰੀ ਰਾਮ ਲੀਲ੍ਹਾ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।