20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 13ਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ

ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ 13ਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿਚ ਇਕ ਸੋਨੇ, 2 ਚਾਂਦੀ ਤੇ 3 ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਖਿਡਾਰੀ ਸਮਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ, ਗੁਰਨੂਰਪ੍ਰੀਤ ਕੌਰ ਅਤੇ ਅਮਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦੇ ਤਗਮੇ, ਦਿਦਾਰਜੋਤ ਸਿੰਘ, ਦਿਲਰਾਜ ਸਿੰਘ ਅਤੇ ਜਸਕਰਨ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ ਤਾਂਬੇ ਦੇ ਤਗਮੇ ਜਿੱਤੇ ਹਨ।

ਅਜੀਤ ਡੈਸਕ 20-09-2026
ਬਰਨਾਲਾ, 19 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ 13ਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਵਿਚ ਇਕ ਸੋਨੇ, 2 ਚਾਂਦੀ ਤੇ 3 ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਖਿਡਾਰੀ ਸਮਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ, ਗੁਰਨੂਰਪ੍ਰੀਤ ਕੌਰ ਅਤੇ ਅਮਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦੇ ਤਗਮੇ, ਦਿਦਾਰਜੋਤ ਸਿੰਘ, ਦਿਲਰਾਜ ਸਿੰਘ ਅਤੇ ਜਸਕਰਨ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ ਤਾਂਬੇ ਦੇ ਤਗਮੇ ਜਿੱਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਜਗਸੀਰ ਵਰਮਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਏ. ’ਚ 8 ਫ਼ੀਸਦੀ ਵਾਧੇ ਦਾ ਫ਼ੈਸਲਾ ਮੁਲਾਜ਼ਮ ਪੱਖੀ ਤੇ ਇਤਿਹਾਸਕ ਕਦਮ- ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।