ਸ੍ਰੀ ਗੀਤਾ ਭਵਨ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ)-ਸ੍ਰੀ ਰਾਧਾ ਅਸ਼ਟਮੀ ਨੂੰ ਮੁੱਖ ਰੱਖਦਿਆਂ ਸ੍ਰੀ ਸ਼ਿਆਮ ਪ੍ਰਚਾਰ ਮੰਡਲ ਦੇ ਪ੍ਰਧਾਨ ਰਜਿੰਦਰ ਬਾਂਸਲ (ਰਿੰਕੂ ਮੌੜ) ਦੀ ਦੇਖ - ਰੇਖ ਹੇਠ ਸ੍ਰੀ ਗੀਤਾ ਭਵਨ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਸਿੱਧ ਭਜਨ ਗਾਇਕਾ ਮਾਧਵੀ ਵੰਦਨਾ ਪੰਡਤ (ਰਾਮਪੁਰਾ ਫੂਲ ਵਾਲੇ) ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਭਜਨਾਂ ਦਾ ਗੁਣਗਾਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।
ਅਜੀਤ ਡੈਸਕ
20-09-2026