22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ 10 ‘ਫ੍ਰੀਜ਼ਰ ਆਨ ਵੀਲਜ਼’ ਵੰਡੇ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਮਦਨ ਦੇ ਨਵੇਂ ਸਾਧਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ‘ਫ੍ਰੀਜ਼ਰ ਆਨ ਵ੍ਹੀਲਜ਼’ ਦਿੱਤੇ ਗਏ। ਜਿਨ੍ਹਾਂ ਨਾਲ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਵਲੋਂ ਵੇਰਕਾ ਦੇ ਡੇਅਰੀ ਉਤਪਾਦਾਂ ਦੀ ਵਿਕਰੀ ਕੀਤੀ ਜਾਵੇਗੀ।

ਅਜੀਤ ਡੈਸਕ 22-09-2026
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਆਮਦਨ ਦੇ ਨਵੇਂ ਸਾਧਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ‘ਫ੍ਰੀਜ਼ਰ ਆਨ ਵ੍ਹੀਲਜ਼’ ਦਿੱਤੇ ਗਏ। ਜਿਨ੍ਹਾਂ ਨਾਲ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਵਲੋਂ ਵੇਰਕਾ ਦੇ ਡੇਅਰੀ ਉਤਪਾਦਾਂ ਦੀ ਵਿਕਰੀ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਫ੍ਰੀਜ਼ਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਫ੍ਰੀਜ਼ਰ ਆਨ ਵ੍ਹੀਲਜ਼’ ਰਾਹੀਂ ਵੇਰਕਾ ਦੇ ਵੱਖ - ਵੱਖ ਉਤਪਾਦ ਜਿਵੇਂ ਆਈਸਕ੍ਰੀਮ, ਲੱਸੀ, ਖੀਰ, ਮੱਖਣ ਅਤੇ ਹੋਰ ਡੇਅਰੀ ਉਤਪਾਦ ਲੋਕਾਂ ਤੱਕ ਪਹੁੰਚਾਏ ਜਾਣਗੇ। ਇਸ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਅਤੇ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਮੌਕਾ ਮਿਲੇਗਾ। ਇਸ ਸਬੰਧੀ ਵੇਰਕਾ ਵਲੋਂ ਹਰੇਕ ‘ਫ੍ਰੀਜ਼ਰ ਆਨ ਵ੍ਹੀਲਜ਼’ ਲਈ ਕਰੀਬ 15,000 ਰੁਪਏ ਦਾ ਸ਼ੁਰੂਆਤੀ ਸਟਾਕ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵਲੋਂ ਲਾਭਪਾਤਰੀਆਂ ਨੂੰ ਬਿਨਾਂ ਵਿਆਜ ਦੇ ਕਰਜ਼ੇ ਦੀ ਸਹੂਲਤ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਪੇਂਡੂ ਖੇਤਰਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ, ਆਮਦਨ ਵਿਚ ਵਾਧਾ ਕਰਨਾ ਅਤੇ ਸਵੈ ਸਹਾਇਤਾ ਸਮੂਹਾਂ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਸੁਪਰਡੈਂਟ ਅਨੁਰਾਗ ਵਰਮਾ, ਡਿਸਟ੍ਰਿਕਟ ਪ੍ਰੋਗਰਾਮ ਮੈਨੇਜਰ (ਪੀ.ਐਸ.ਆਰ.ਐਲ.ਐਮ.) ਰਮਨੀਕ ਸ਼ਰਮਾ ਵੀ ਮੌਜੂਦ ਸੀ।
ਪਿਛਲੀ ਖ਼ਬਰ ਕਮਲਜੀਤ ਸਿੰਘ ਚੱਕ ਵਲੋਂ ਪਿੰਡ ਚੀਮਾ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਯਾਤਰਾ ’ਚ ਹਜ਼ਾਰਾਂ ਲੋਕ ਹੋਣਗੇ ਸ਼ਾਮਿਲ-ਗਿੰਨੀ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।