ਆਊਟਸੋਰਸ ਮੁਲਾਜ਼ਮਾਂ ਵਲੋਂ ਕੱਲ੍ਹ ਦਿੜਬਾ ਵਿਖੇ ਰੋਸ ਧਰਨਾ
ਲੌਂਗੋਵਾਲ, 21 ਸਤੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪਾਵਰਕਾਮ ਟਰਾਂਸਕੋ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ 23 ਸਤੰਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਦੋਵੇਂ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਅਤੇ ਬਲਿਹਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੋ 2026 ਐਕਟ ਲਿਆਂਦਾ ਗਿਆ ਹੈ ਪਰ ਉਸ ਐਕਟ ’ਚੋਂ ਸੀਵਰੇਜ ਬੋਰਡ, ਪਾਵਰਕਾਮ ਐਂਡ ਟਰਾਂਸਕੋ ਦੇ ਆਊਟ ਸੋਰਸ ਕਾਮਿਆਂ ਨੂੰ ਬਾਹਰ ਰੱਖਿਆ ਗਿਆ ਹੈ।
ਸ
ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਅਤੇ ਬਲਿਹਾਰ ਸਿੰਘ।
22-09-2026
ਲੌਂਗੋਵਾਲ, 21 ਸਤੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪਾਵਰਕਾਮ ਟਰਾਂਸਕੋ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ 23 ਸਤੰਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਦੋਵੇਂ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਅਤੇ ਬਲਿਹਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੋ 2026 ਐਕਟ ਲਿਆਂਦਾ ਗਿਆ ਹੈ ਪਰ ਉਸ ਐਕਟ ’ਚੋਂ ਸੀਵਰੇਜ ਬੋਰਡ, ਪਾਵਰਕਾਮ ਐਂਡ ਟਰਾਂਸਕੋ ਦੇ ਆਊਟ ਸੋਰਸ ਕਾਮਿਆਂ ਨੂੰ ਬਾਹਰ ਰੱਖਿਆ ਗਿਆ ਹੈ। ਆਗੂਆਂ ਨੇ ਕਿਹਾ ਬਦਲਾਅ ਦੇ ਨਾਂਅ ਹੇਠ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪੰਜ ਸਾਲ ਪੂਰੇ ਕਰਕੇ ਜਾ ਰਹੀ ਹੈ। ਇਸ ਦੇ ਬਾਵਜੂਦ ਵੀ ਠੇਕੇਦਾਰਾਂ ਕੰਪਨੀਆਂ ਸੋਸਾਇਟੀਆਂ ਨੂੰ ਬਾਹਰ ਕੱਢ ਕੇ ਸਾਨੂੰ ਸਿੱਧਾ ਕੰਟਰੈਕਟ ‘ਤੇ ਨਹੀਂ ਕੀਤਾ ਜਾ ਰਿਹਾ। ਸੀਵਰੇਜ ਬੋਰਡ ਅਤੇ ਪਾਵਰ ਟਰਾਂਸਕੋ ਦੇ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਵਾਉਣ ਦੀ ਬਜਾਏ ਲਾਰੇ ਲੱਪੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ 23 ਸਤੰਬਰ 2026 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ, ਐਨ.ਸੀ.ਸੀ.ਸੀ.ਆਰ.ਸੀ. ਸਮੇਤ ਪੈਸਕੋ ਦੇ ਕਾਮਿਆ ਵੱਲੋਂ ਵਿੱਤ ਮੰਤਰੀ ਦੇ ਹਲਕੇ ਦਿੜਬਾ ਦੇ ਵਿੱਚ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।