23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ’ਚ ਹੋਵੇਗਾ ਵੱਡਾ ਇਕੱਠ- ਨਰਿੰਦਰ ਗਰਗ ਨੀਟਾ

ਤਪਾ ਮੰਡੀ, 22 ਸਤੰਬਰ (ਵਿਜੇ ਸ਼ਰਮਾ)-ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਪੰਜਾਬ ਅੰਦਰ ਸ਼ੁਰੂ ਕੀਤੀਆਂ ਯਾਤਰਾਵਾਂ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਆਪਣੀ ਪੂਰੀ ਟੀਮ ਸਮੇਤ ਤਪਾ ਦੀ ਅਨਾਜ ਮੰਡੀ ’ਚ 24 ਸਤੰਬਰ ਨੂੰ ਹੋਣ ਜਾ ਰਹੀ ਰੈਲੀ ਦੇ ਸਬੰਧ ’ਚ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਭਾਜਪਾ ਵਲੋਂ ਸਮਾਜ ਭਲਾਈ ਲਈ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 24 ਸਤੰਬਰ ਨੂੰ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ।

ਅਜੀਤ ਡੈਸਕ 23-09-2026
ਤਪਾ ਮੰਡੀ, 22 ਸਤੰਬਰ (ਵਿਜੇ ਸ਼ਰਮਾ)-ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਪੰਜਾਬ ਅੰਦਰ ਸ਼ੁਰੂ ਕੀਤੀਆਂ ਯਾਤਰਾਵਾਂ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਆਪਣੀ ਪੂਰੀ ਟੀਮ ਸਮੇਤ ਤਪਾ ਦੀ ਅਨਾਜ ਮੰਡੀ ’ਚ 24 ਸਤੰਬਰ ਨੂੰ ਹੋਣ ਜਾ ਰਹੀ ਰੈਲੀ ਦੇ ਸਬੰਧ ’ਚ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਭਾਜਪਾ ਵਲੋਂ ਸਮਾਜ ਭਲਾਈ ਲਈ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 24 ਸਤੰਬਰ ਨੂੰ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਵਿਚ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਕੇਂਦਰੀ ਵਜ਼ੀਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਵਿਚ ਅਸਫਲ ਰਹੀ ਹੈ ਜਿਸ ਕਰ ਕੇ ਭਾਜਪਾ ਵਲੋਂ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਕਿਉਂਕਿ ਨਸ਼ਿਆਂ ਨਾਲ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋ ਚੁੱਕੀ ਹੈ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਧਰਮ ਸਿੰਘ ਫ਼ੌਜੀ, ਸੋਮਨਾਥ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਦਾ ਕਲੰਕ ਮਿਟਾਉਣ ਲਈ ਸਾਰੇ ਵਰਗ ਭਾਜਪਾ ਵਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ- ਕੈਪਟਨ ਸਿੱਧੂ ਅਗਲੀ ਖ਼ਬਰ ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।