23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਚੀਮਾ ਵਿਖੇ 20 ਦੇ ਕਰੀਬ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ਵਿਚ ਭਾਰੀ ਰੋਸ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਕਿਸਾਨਾਂ ਦੀਆ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਵਾਰ ਫਿਰ ਪਿੰਡ ਦੇ 20 ਦੇ ਕਰੀਬ ਕਿਸਾਨਾਂ ਦੇ ਖੇਤਾਂ ਵਿਚੋਂ ਟਿਊਬਵੈੱਲ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਵੱਡੀ ਮਾਤਰਾ ਵਿਚ ਚੋਰੀ ਕਰ ਲਈਆਂ ਗਈਆਂ।

ਅਜੀਤ ਡੈਸਕ 23-09-2026
ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਕਿਸਾਨਾਂ ਦੀਆ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਵਾਰ ਫਿਰ ਪਿੰਡ ਦੇ 20 ਦੇ ਕਰੀਬ ਕਿਸਾਨਾਂ ਦੇ ਖੇਤਾਂ ਵਿਚੋਂ ਟਿਊਬਵੈੱਲ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਵੱਡੀ ਮਾਤਰਾ ਵਿਚ ਚੋਰੀ ਕਰ ਲਈਆਂ ਗਈਆਂ। ਇਸ ਘਟਨਾ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਭੋਲਾ ਸਿੰਘ ਪੱਖੋਕ, ਕੋਰਾ ਸਿੰਘ ਪੱਖੋਕੇ, ਪੱਪੂ ਥਿੰਦ, ਕਾਲਾ ਬਾਰਵਾਲਾ, ਜੀਵਨ ਸਿੰਘ ਸਾਦੇਕਾ, ਜਗਸੀਰ ਸਿੰਘ ਚਾਂਦੀ, ਅਮਰੀਕ ਸਿੰਘ, ਦਰਸ਼ਨ ਸਿੰਘ, ਕੇਵਲ ਸਿੰਘ, ਗੇਲੂ ਥਿੰਦ, ਪਾਲਾ ਸਿੰਘ, ਜੋਬਨਜੀਤ ਸਿੰਘ, ਮੰਦਰ ਸਿੰਘ, ਜਗਰੂਪ ਸਿੰਘ, ਜੱਗਾ ਸਿੰਘ ਥਿੰਦ ਨੇ ਦੱਸਿਆ ਕਿ ਜਦ ਉਹ ਆਪਣੇ ਖੇਤ ਗਏ ਤਾਂ ਉਨ੍ਹਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਕੱਟੀਆਂ ਹੋਈਆਂ ਸਨ। ਕਿਸਾਨਾਂ ਅਨੁਸਾਰ ਪਿੰਡ ਵਿਚ ਚੋਰੀ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਦੀਆਂ ਮੋਟਰਾਂ, ਤਾਰਾਂ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਹੈ। ਵਾਰ-ਵਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਫ਼ਸਲਾਂ ਨੂੰ ਪਾਣੀ ਲਾਉਣ ਵਿਚ ਵੀ ਵੱਡੀ ਦਿੱਕਤ ਆ ਰਹੀ ਹੈ। ਪੀੜਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿਚ ਰਾਤ ਵੇਲੇ ਗਸ਼ਤ ਵਧਾਈ ਜਾਵੇ ਅਤੇ ਇਨ੍ਹਾਂ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਕਿਸਾਨਾਂ ਦਾ ਹੋਇਆ ਨੁਕਸਾਨ ਪੂਰਾ ਕਰਵਾਇਆ ਜਾਵੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਚੋਰਾਂ ਨੂੰ ਜਲਦੀ ਨਾ ਫੜਿਆ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਦੂਜੇ ਪਾਸੇ, ਸਥਾਨਕ ਪੁਲਿਸ ਚੌਕੀ ਦੇ ਮੁਖੀ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਸ-ਪਾਸ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।
ਪਿਛਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ੇ ਦਾ ਕਲੰਕ ਮਿਟਾਉਣ ਲਈ ਸਾਰੇ ਵਰਗ ਭਾਜਪਾ ਵਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ- ਕੈਪਟਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।