25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗਮਾਡਾ ’ਚ ਹੋਏ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਜਲਦ ਖੁਲਾਸੇ ਆਉਣਗੇ ਸਾਹਮਣੇ-ਰਵਨੀਤ ਸਿੰਘ ਬਿੱਟੂ ਕਿਹਾ, ਜੇਕਰ ਸੱਚੇ ਹੁੰਦੇ ਤਾਂ ਵਲੰਟੀਅਰਾਂ ਦੀਆਂ ਥਾਂ ਮੰਤਰੀ ਬੈਠਦੇ ਧਰਨੇ ’ਤੇ

ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਮਾਡਾ ਦਫ਼ਤਰ ਵਿਚ ਈ. ਡੀ.

ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ। ਅਜੀਤ ਤਸਵੀਰ 25-09-2026
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਮਾਡਾ ਦਫ਼ਤਰ ਵਿਚ ਈ.ਡੀ. ਵਲੋਂ ਕੀਤੀ ਗਈ ਛਾਪੇਮਾਰੀ ਨਾਲ ਜਲਦ ਹੀ ਵੱਡੀ ਪੱਧਰ ’ਤੇ ਹੋਏ ਭ੍ਰਿਸ਼ਟਚਾਰ ਦੇ ਖੁਲਾਸੇ ਸਾਹਮਣੇ ਆਉਣਗੇ ਕਿ ਕਿਸ ਤਰ੍ਹਾਂ ਨਾਜਾਇਜ਼ ਢੰਗ ਨਾਲ 40-40 ਕਰੋੜ ਦਾ ਫਾਇਦਾ ਦਿੱਤਾ ਗਿਆ ਹੈ। ਸ: ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਗਮਾਡਾ ਵਿਚ ਹੋਏ ਭ੍ਰਿਸ਼ਟਾਚਾਰ ਸਬੰਧੀ ਕਾਰਵਾਈ ਕੀਤੀ ਜਾਂਦੀ ਤਾਂ ਸ਼ਿਕਾਇਤਕਰਤਾ ਨੂੰ ਈ.ਡੀ. ਜਾਂ ਸੀ.ਬੀ.ਆਈ. ਕੋਲ ਨਾ ਜਾਣਾ ਪੈਂਦਾ। ਆਮ ਆਦਮੀ ਪਾਰਟੀ ਵਲੋਂ ਈ.ਡੀ. ਖਿਲਾਫ਼ ਦਿੱਤੇ ਗਏ ਧਰਨੇ ਸਬੰਧੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਮੰਤਰੀ ਸੱਚੇ ਹੁੰਦੇ ਤਾਂ ਵਲੰਟੀਅਰਾਂ ਦੀ ਥਾਂ ਖੁਦ ਧਰਨੇ ਉਪਰ ਬੈਠਦੇ ਪਰ ਇਨ੍ਹਾਂ ਦਾ ਸੰਬੰਧਿਤ ਮੰਤਰੀ ਤਾਂ ਚਾਰ-ਦਿਨ ਤੋਂ ਆਪਣੇ ਦਫ਼ਤਰ ਹੀ ਨਹੀਂ ਆ ਰਿਹਾ। ਈ.ਡੀ. ਛਾਪੇਮਾਰੀ ਸਬੰਧੀ ਪੰਜਾਬ ਸਰਕਾਰ ਵਲੋਂ ਹਾਈਕੋਰਟ ਦਾ ਰੁਖ ਕਰਨ ’ਤੇ ਸ. ਬਿੱਟੂ ਨੇ ਕਿਹਾ ਕਿ ਇਹ ਇਨ੍ਹਾਂ ਦਾ ਅਧਿਕਾਰ ਹੈ ਪਰ ਆਉਣ ਵਾਲੇ ਦਿਨਾਂ ਵਿਚ ਸਭ ਕੁਝ ਸਾਹਮਣੇ ਆ ਜਾਵੇਗਾ ਕਿ ਗਮਾਡਾ ਵਿਚ ਕਿੰਨੀ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ ਯਾਤਰਾ’ ਸਬੰਧੀ ਗੱਲਬਾਤ ਕਰਦਿਆਂ ਸ: ਬਿੱਟੂ ਨੇ ਕਿਹਾ ਕਿ 2047 ਦੇ ਵਿਕਸਤ ਭਾਰਤ ਵਿਚ ਪੰਜਾਬ ਨੂੰ ਸ਼ਾਮਿਲ ਕਰਨਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਦਾ ਸੁਪਨਾ ਹੈ ਅਤੇ ਇਸੇ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਇਹ ਯਾਤਰਾ ਹਰ ਸ਼ਹਿਰ ਅਤੇ ਪਿੰਡਾਂ ਵਿਚ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਜਪਾ ਸਰਕਾਰ ਬਨਣ ’ਤੇ ਵਧੀਆ ਸਰੀਰ ਵਾਲੇ ਨੌਜਵਾਨਾਂ ਨੂੰ ਪੰਜਾਬ ਪੁਲਿਸ ਤੋਂ ਇਲਾਵਾ ਦੇਸ਼ ਦੀਆਂ ਸੁਰੱਖਿਆ ਫੌਰਸਾਂ ਵਿਚ ਭਰਤੀ ਕੀਤਾ ਜਾਵੇਗਾ। ਸੂਬੇ ਦਾ ਕਰਜ਼ਾ ਖ਼ਤਮ ਕੀਤਾ ਜਾਵੇਗਾ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ-ਮਜ਼ਦੂਰਾਂ ਅਨੁਸਾਰ ਰੋਡਮੈਪ ਤਿਆਰ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਨੈਣੇਵਾਲ, ਧਰਮ ਸਿੰਘ ਫੌਜੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਪਿੰਡ ਧਨੇਰ ਅਤੇ ਕਲਾਲ ਮਾਜਰਾ ਵਿਖੇ ਇੱਕੋ ਰਾਤ ’ਚ ਕਈ ਥਾਈਂ ਚੋਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।