25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐਨ.

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ 25-09-2026
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਰੁੱਖ ਲਗਾਉਣ ਦੀ ਗਤੀਵਿਧੀ ਅਤੇ ਚਾਰਟ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜ ਸੇਵਾ, ਵਾਤਾਵਰਨ ਸੰਭਾਲ, ਰਾਸ਼ਟਰੀ ਏਕਤਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਅਕਾਦਮਿਕ ਗਿਆਨ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਵੀ ਹੈ। ਰਾਸ਼ਟਰੀ ਸੇਵਾ ਯੋਜਨਾ ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਨ ਵਾਲਾ ਇਕ ਮਹੱਤਵਪੂਰਨ ਮੰਚ ਹੈ। ਇਸ ਦੌਰਾਨ ਕਾਲਜ ਕੈਂਪਸ ਵਿਖੇ ਵਾਤਾਵਰਨ ਦੀ ਸੁੱਧਤਾ ਲਈ ਬੂਟੇ ਲਗਾਏ ਗਏ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 1509 ਬਾਸਮਤੀ ਝੋਨਾ 4305 ਰੁਪਏ ਪ੍ਰਤੀ ਕੁਇੰਟਲ ਤੋਂ ਪਾਰ ਵਧੀਆ ਭਾਅ ਮਿਲਣ ’ਤੇ ਕਿਸਾਨ ਬਾਗੋਬਾਗ; ਪਿਛਲੇ ਸਾਲ ਨਾਲੋਂ ਕਰ... ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।