26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਜੀਦਕੇ ਖੁਰਦ ਨਰਸਰੀ ਨੂੰ ਲੀਜ਼ ’ਤੇ ਦੇਣ ਖ਼ਿਲਾਫ਼ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਖ਼ੁਰਦ ਵਿਖੇ ਨਹਿਰੀ ਵਿਭਾਗ ਦੀ 32 ਕਨਾਲਾਂ ਜ਼ਮੀਨ ਵਿਚ ਸਾਲਾਂ ਤੋਂ ਚੱਲ ਰਹੀ ਸਰਕਾਰੀ ਨਰਸਰੀ ਨੂੰ ਖ਼ਾਲੀ ਕਰਵਾ ਕੇ ਨਿੱਜੀ ਹੱਥਾਂ ਵਿਚ ਲੀਜ਼ ’ਤੇ ਦਿੱਤੇ ਜਾਣ ਦੇ ਫ਼ੈਸਲੇ ਦੇ ਖ਼ਿਲਾਫ਼ ਮਜ਼ਦੂਰਾਂ ਦੀ ਰੋਜ਼ੀ-ਰੋਟੀ ਬਚਾਉਣ ਲਈ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਸਤਿਕਰਤਾਰ ਜੀ ਨੇੜੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਦੇ ਆਗੂ ਹਰਜੀਤ ਸਿੰਘ ਖ਼ਿਆਲੀ, ਨਰੇਗਾ ਰੁਜ਼ਗਾਰ ਪ੍ਰਾਪਤੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਜ਼ਿਲ੍ਹਾ ਸਕੱਤਰ ਖ਼ੁਸ਼ੀਆ ਸਿੰਘ ਬਰਨਾਲਾ ਅਤੇ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ ਸਰਕਾਰਾਂ ਇੱਕ ਪਾਸੇ ਰੁਜ਼ਗਾਰ ਦੇਣ ਦੇ ਦਾਅਵੇ ਕਰਦੀਆਂ ਹਨ, ਪਰ ਦੂਜੇ ਪਾਸੇ ਸਰਕਾਰੀ ਨਰਸਰੀਆਂ ਪ੍ਰਾਈਵੇਟ ਕੰਪਨੀਆਂ ਹਵਾਲੇ ਕਰ ਕੇ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 26-09-2026
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਖ਼ੁਰਦ ਵਿਖੇ ਨਹਿਰੀ ਵਿਭਾਗ ਦੀ 32 ਕਨਾਲਾਂ ਜ਼ਮੀਨ ਵਿਚ ਸਾਲਾਂ ਤੋਂ ਚੱਲ ਰਹੀ ਸਰਕਾਰੀ ਨਰਸਰੀ ਨੂੰ ਖ਼ਾਲੀ ਕਰਵਾ ਕੇ ਨਿੱਜੀ ਹੱਥਾਂ ਵਿਚ ਲੀਜ਼ ’ਤੇ ਦਿੱਤੇ ਜਾਣ ਦੇ ਫ਼ੈਸਲੇ ਦੇ ਖ਼ਿਲਾਫ਼ ਮਜ਼ਦੂਰਾਂ ਦੀ ਰੋਜ਼ੀ-ਰੋਟੀ ਬਚਾਉਣ ਲਈ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਸਤਿਕਰਤਾਰ ਜੀ ਨੇੜੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਦੇ ਆਗੂ ਹਰਜੀਤ ਸਿੰਘ ਖ਼ਿਆਲੀ, ਨਰੇਗਾ ਰੁਜ਼ਗਾਰ ਪ੍ਰਾਪਤੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਜ਼ਿਲ੍ਹਾ ਸਕੱਤਰ ਖ਼ੁਸ਼ੀਆ ਸਿੰਘ ਬਰਨਾਲਾ ਅਤੇ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ ਸਰਕਾਰਾਂ ਇੱਕ ਪਾਸੇ ਰੁਜ਼ਗਾਰ ਦੇਣ ਦੇ ਦਾਅਵੇ ਕਰਦੀਆਂ ਹਨ, ਪਰ ਦੂਜੇ ਪਾਸੇ ਸਰਕਾਰੀ ਨਰਸਰੀਆਂ ਪ੍ਰਾਈਵੇਟ ਕੰਪਨੀਆਂ ਹਵਾਲੇ ਕਰ ਕੇ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਸਿਆਸੀ ਲਾਰਿਆਂ ਨੂੰ ਛੱਡ ਕੇ ਆਪਣੇ ਹੱਕਾਂ ਲਈ ਸੰਘਰਸ਼ਾਂ ਦੇ ਰਾਹ ਤੁਰਨਾ ਪਵੇਗਾ। ਭਾਈ ਸੁਖਦੇਵ ਸਿੰਘ ਖ਼ਾਲਸਾ ਵਜੀਦਕੇ ਅਤੇ ਮਿੱਠਾ ਸਿੰਘ ਵਜੀਦਕੇ ਨੇ ਵੀ ਮਜ਼ਦੂਰਾਂ ਨੂੰ ਹੱਕੀ ਮੰਗਾਂ ਲਈ ਇੱਕਜੁੱਟ ਰਹਿਣ ਦਾ ਸੱਦਾ ਦਿੱਤਾ। ਪ੍ਰਸ਼ਾਸਨ ਵਲੋਂ ਬਿਜਲੀ ਬੋਰਡ ਦੇ ਅਧਿਕਾਰੀ ਗੁਰਮੇਲ ਸਿੰਘ ਅਤੇ ਜੇ.ਈ. ਕੁਲਵੀਰ ਸਿੰਘ ਔਲਖ ਨੇ ਮੌਕੇ ’ਤੇ ਪਹੁੰਚ ਕੇ ਮਹਿਕਮੇ ਦਾ ਲਿਖਤੀ ਪੱਤਰ ਸੌਂਪਿਆ ਅਤੇ ਭਰੋਸਾ ਦਿਵਾਇਆ ਕਿ ਨਰਸਰੀ ਪਹਿਲਾਂ ਵਾਂਗ ਬਰਕਰਾਰ ਰਹੇਗੀ। ਐਕਸੀਅਨ ਨਹਿਰੀ ਵਿਭਾਗ ਬਰਨਾਲਾ ਨੇ ਵੀ ਸਪਸ਼ਟ ਕੀਤਾ ਕਿ ਨਰਸਰੀ ਹਟਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਇਸ ਲਿਖਤੀ ਭਰੋਸੇ ਮਗਰੋਂ ਆਗੂਆਂ ਨੇ ਸੰਘਰਸ਼ ਕਰ ਰਹੇ ਮਜ਼ਦੂਰਾਂ ਨੂੰ ਏਕੇ ਦੀ ਜਿੱਤ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਕੁਲਦੀਪ ਕੌਰ ਚੁਹਾਣਕੇ ਕਲਾਂ, ਸੁਮਨਪ੍ਰੀਤ ਕੌਰ ਕੁਰੜ, ਬੂਟਾ ਸਿੰਘ ਦੀਵਾਨਾ, ਜਗਸੀਰ ਸਿੰਘ, ਕਾਕਾ ਸਿੰਘ ਮਹਿਲ ਕਲਾਂ, ਹਰਵਿੰਦਰ ਸਿੰਘ ਛੀਨੀਵਾਲ, ਪ੍ਰੀਤਮ ਸਿੰਘ ਅਮਲਾ ਸਿੰਘ ਵਾਲਾ, ਪ੍ਰਕਾਸ਼ ਸਿੰਘ, ਰਾਜ ਕੁਮਾਰ ਖ਼ਿਆਲੀ, ਬਿੱਕਰ ਸਿੰਘ ਵਜੀਦਕੇ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮਨਾਈ ਅਗਲੀ ਖ਼ਬਰ ‘ਗਣਪਤੀ ਬੱਪਾ ਮੋਰੀਆ’ ਦੇ ਜੈਕਾਰਿਆਂ ਨਾਲ ਗਣਪਤੀ ਬੱਪਾ ਨੂੰ ਦਿੱਤੀ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।