ਨੌਜਵਾਨ ਲੜਕੀ ਦੀ ਲਾਸ਼ ਮਿਲੀ
ਧਨੌਲਾ, 25 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਦੇ ਨੇੜਲੇ ਪਿੰਡ ਕੁੱਬੇ ਦੇ ਨਹਿਰ ਦੇ ਪੁਲ ਨਜ਼ਦੀਕ ਇਕ ਅਣਪਛਾਤੀ ਨੌਜਵਾਨ ਲੜਕੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦੇ ਹੋਏ ਸਹਾਰਾ ਸਮਾਜ ਸੇਵਾ (ਰਜਿ:) ਰਾਮਪੁਰਾ-ਫੂਲ ਜ਼ਿਲ੍ਹਾ ਬਠਿੰਡਾ ਦੇ ਪੰਜਾਬ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਾਡੇ ਸਹਾਰਾ ਕੰਟਰੋਲ ਰੂਮ ਨੂੰ ਇਤਲਾਹ ਮਿਲੀ ਕਿ ਨਹਿਰ ਵਿਚ ਇਕ ਨੌਜਵਾਨ ਕੁੜੀ ਦੀ ਲਾਸ਼ ਪੁੱਲ ਦੇ ਨਜ਼ਦੀਕ ਪਈ ਹੈ।
ਅਜੀਤ ਡੈਸਕ
26-09-2026