26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦੇ ਵਿਦਿਆਰਥੀ ਦੀ ਐਮ.ਬੀ.ਬੀ.ਐਸ. ਪੜ੍ਹਾਈ ਲਈ ਹੋਈ ਚੋਣ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੇ ਇਸ ਵਿਦਿਆਰਥੀ ਦੀ ਐਮ. ਬੀ.

ਵਿਦਿਆਰਥੀ ਮਨਜੋਤ ਸਿੰਘ ਮਹਿਤਾ। 26-09-2026
ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੇ ਇਸ ਵਿਦਿਆਰਥੀ ਦੀ ਐਮ.ਬੀ.ਬੀ.ਐਸ. ਡਾਕਟਰੀ ਦੀ ਪੜ੍ਹਾਈ ਲਈ ਚੋਣ ਹੋਈ ਹੈ। ਇਸ ਉਪਲਬਧੀ ਨਾਲ ਵਿਦਿਆਰਥੀ ਦੇ ਪਰਿਵਾਰ, ਅਧਿਆਪਕਾਂ ਅਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਪਿੰਡ ਮਹਿਤਾ ਦੇ ਮਨਜੋਤ ਸਿੰਘ ਨੇ ਨਰਸਰੀ ਤੋਂ ਦਸਵੀਂ ਤੱਕ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਪੜ੍ਹਾਈ ਕੀਤੀ। ਦਸਵੀਂ ਕਲਾਸ ਦੇ ਸੀ.ਬੀ.ਐਸ.ਈ. ਬੋਰਡ ਵਿਚੋਂ 92 ਫ਼ੀਸਦ ਨੰਬਰ ਪ੍ਰਾਪਤ ਕੀਤੇ। ਗਿਆਰ੍ਹਵੀਂ ਕਲਾਸ ਵਿਚ ਨਵੋਦਿਆ ਵਿਦਿਆਲਿਆ ਲਈ ਚੁਣਿਆ ਗਿਆ। ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਅਤੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨਜੀਤ ਕੌਰ ਅਤੇ ਮੈਨੇਜਰ ਰਣਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਇੱਕ ਕਾਬਲ ਡਾਕਟਰ ਬਣਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਨਜੋਤ ਸਿੰਘ ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਉਸ ਦਾ ਸੁਪਨਾ ਹੈ ਅਤੇ ਉਹ ਭਵਿੱਖ ਵਿਚ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੇ ਨੀਟ ਦੀ ਪ੍ਰੀਖਿਆ ਵਿਚੋਂ ਸ਼ਾਨਦਾਰ ਰੈਂਕ ਹਾਸਲ ਕਰ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਿਚ ਐਮ.ਬੀ.ਬੀ.ਐੱਸ. ਲਈ ਸੀਟ ਪ੍ਰਾਪਤ ਕੀਤੀ ਹੈ।
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਨੌਜਵਾਨ ਲੜਕੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।