26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ 27 ਨੂੰ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ. ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ 27 ਸਤੰਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਬਰਨਾਲਾ ਪੁੱਜ ਕੇ ਜਨ ਸੁਣਵਾਈ ਕੀਤੀ ਜਾਵੇਗੀ।

ਅਜੀਤ ਡੈਸਕ 26-09-2026
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ 27 ਸਤੰਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਬਰਨਾਲਾ ਪੁੱਜ ਕੇ ਜਨ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 27 ਸਤੰਬਰ ਦਿਨ ਐਤਵਾਰ ਨੂੰ ਅਗਰਵਾਲ ਧਰਮਸ਼ਾਲਾ ਤਪਾ ਵਿਚ ਜਨ ਸੁਣਵਾਈ ਕੈਂਪ ਲਾਇਆ ਜਾਵੇਗਾ। ਇਸ ਕੈਂਪ ਦੌਰਾਨ ਕਰੀਬ 11 ਵਜੇ ਤੋਂ 12:30 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਇਸ ਮਗਰੋਂ ਕਰੀਬ 2:30 ਵਜੇ ਤੋਂ 4 ਵਜੇ ਤੱਕ ਕਮਿਊਨਿਟੀ ਹਾਲ ਚੰਨਣਵਾਲ ਵਿਚ ਲੋਕ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਇਨ੍ਹਾਂ ਕੈਂਪਾਂ ਵਿਚ ਆਪਣੀ ਲਿਖਤੀ ਸ਼ਿਕਾਇਤ ਨਾਲ ਲਿਆ ਕੇ ਆਪਣੇ ਮਸਲੇ ਕਮਿਸ਼ਨ ਅੱਗੇ ਰੱਖ ਸਕਦੇ ਹਨ ਜਿਨ੍ਹਾਂ ਸਬੰਧੀ ਮੌਕੇ ਉੱਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ ਅਤੇ ਲੋਕ ਮਸਲੇ ਹੱਲ ਕੀਤੇ ਜਾਣਗੇ।ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਵੀ ਹੋਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡਾਂ ਦੇ ਸਰਪੰਚ, ਵੱਖ-ਵੱਖ ਸੰਸਥਾਵਾਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਜਨਤਾ ਦੇ ਮਸਲਿਆਂ ਦੇ ਹੱਲ, ਦੁੱਖ-ਤਕਲੀਫਾਂ ਦੀ ਸੁਣਵਾਈ ਲਈ ਵਚਨਬੱਧ ਹੈ ਅਤੇ ਇਸ ਬਾਬਤ ਲਗਾਤਾਰ ਵੱਖ-ਵੱਖ ਜ਼ਿਲਿ੍ਹਆਂ ਵਿਚ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਪਿਛਲੀ ਖ਼ਬਰ ਐਸ.ਡੀ.ਐੱਚ. ਤਪਾ ਵਿਖੇ ਵਿਸ਼ਵ ਰੇਬੀਜ਼ (ਹਲਕਾਅ) ਦਿਵਸ ਮੌਕੇ ਜਾਗਰੂਕਤਾ ਪੋਸਟਰ ਜਾਰੀ ਜਾਨਵਰ ਦੇ ਵੱਢੇ ਜਾਂ ਖਰੋਚਾਂ ਨੂੰ ਅ... ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।