27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਾਵਿਆ ਬਾਂਸਲ ਕੌਮੀ ਪੱਧਰ ਦੇ ਅਬੈਕਸ ਮੁਕਾਬਲੇ ’ਚ 5ਵੇਂ ਸਥਾਨ ’ਤੇ ਰਹੀ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਕਾਵਿਆ ਬਾਂਸਲ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਯੂ. ਸੀ.

ਅਜੀਤ ਡੈਸਕ 27-09-2026
ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਕਾਵਿਆ ਬਾਂਸਲ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਯੂ.ਸੀ.ਐਮ.ਏ.ਐਸ. ਨੈਸ਼ਨਲ ਅਬੈਕਸ ਮੁਕਾਬਲੇ 2026 ’ਚ 5ਵਾਂ ਰਨਰਅੱਪ ਸਥਾਨ ਹਾਸਲ ਕਰ ਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ। ਇਹ ਰਾਸ਼ਟਰੀ ਪੱਧਰੀ ਮੁਕਾਬਲਾ ਮੁੰਬਈ ਵਿਖੇ ਕਰਵਾਇਆ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿਚ ਕਾਵਿਆ ਬਾਂਸਲ ਨੇ ਆਪਣੀ ਤੇਜ਼ ਗਣਨਾ, ਇਕਾਗਰਤਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਕਾਵਿਆ ਬਾਂਸਲ ਦੀ ਇਸ ਉਪਲਬਧੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਿਖਾਉਣ ਲਈ ਮੌਕੇ ਪ੍ਰਦਾਨ ਕਰਨਾ ਸਕੂਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਾਵਿਆ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਇਹ ਉਪਲਬਧੀ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਾਵਿਆ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਵੀ ਕਾਵਿਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਸ ਦੀ ਲਗਨ, ਇਕਾਗਰਤਾ ਅਤੇ ਨਿਰੰਤਰ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਵਿਆ ਦੀ ਸਫਲਤਾ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਰਣਦੀਪ ਸਿੰਘ ਢਿੱਲਵਾਂ ਨੂੰ ਮਲੇਰਕੋਟਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਬੀਮਾ ਯੋਜਨਾ ਦਾ ਹਰ ਵਰਗ ਨੂੰ ਲਾਭ ਹੋਵੇਗਾ- ਉੱਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।