ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜਿਆ
ਬਰਨਾਲਾ, 28 ਸਤੰਬਰ (ਰਾਜ ਪਨੇਸਰ)-ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀ ਕੁਰਸੀ ’ਤੇ ਬੈਠਾ ਗਿਆਨੇਸ਼ ਕੁਮਾਰ ਲੋਕਤੰਤਰ ਦਾ ਸਭ ਤੋਂ ਵੱਡਾ ਹਤਿਆਰਾ ਹੈ। ਜਿਸ ਨੇ ਭਾਜਪਾ ਦੇ ਇਸ਼ਾਰੇ ’ਤੇ ਵੋਟ ਚੋਰੀ ਦਾ ਕਾਂਡ ਕਰ ਕੇ ਅਤੇ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਹੈ ।
ਬਰਨਾਲਾ, 28 ਸਤੰਬਰ (ਰਾਜ ਪਨੇਸਰ)-ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀ ਕੁਰਸੀ ’ਤੇ ਬੈਠਾ ਗਿਆਨੇਸ਼ ਕੁਮਾਰ ਲੋਕਤੰਤਰ ਦਾ ਸਭ ਤੋਂ ਵੱਡਾ ਹਤਿਆਰਾ ਹੈ। ਜਿਸ ਨੇ ਭਾਜਪਾ ਦੇ ਇਸ਼ਾਰੇ ’ਤੇ ਵੋਟ ਚੋਰੀ ਦਾ ਕਾਂਡ ਕਰ ਕੇ ਅਤੇ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਲੋਕਤੰਤਰ ਦੀ ਹੱਤਿਆ ਕੀਤੀ ਹੈ । ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੂੰ ਚਾਹੀਦਾ ਹੈ ਕਿ ਉਹ ਮੌਜੂਦਾ ਦੌਰ ’ਚ ਭਾਰਤੀ ਚੋਣ ਕਮਿਸ਼ਨ ’ਚ ਹੋਈਆਂ ਧਾਂਦਲੀਆਂ ਦਾ ਨੋਟਿਸ ਲਵੇ ਅਤੇ ਤੁਰੰਤ ਆਪਣੇ ਅਧਿਕਾਰਾਂ ਦੀ ਵਰਤੋਂ ਕਰ ਕੇ ਭਾਰਤੀ ਚੋਣ ਕਮਿਸ਼ਨ ਨੂੰ ਅਹੁਦੇ ਤੋਂ ਹਟਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਚੋਣ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ਐਸ.ਆਈ.ਆਰ . ਦੇ ਨਾਮ ਹੇਠ ਭਾਰਤ ਵਿਚ ਵੋਟ ਚੋਰੀ ਦੀ ਸਾਜ਼ਿਸ਼ ਭਾਜਪਾ ਤੇ ਗਿਆਨੇਸ਼ ਕੁਮਾਰ ਦੀ ਸਾਂਝੀ ਸਾਜ਼ਿਸ਼ ਹੈ ਜਿਸ ਤਹਿਤ ਲੱਖਾਂ ਕਰੋੜਾਂ ਵੋਟਾਂ ਦੀ ਕਟਿੰਗ ਕਰ ਕੇ ਅਤੇ ਇਧਰੋਂ ਉਧਰੋਂ ਵੋਟਾਂ ਦੀ ਤਬਦੀਲੀ ਕਰ ਕੇ ਭਾਜਪਾ ਨੂੰ ਸਿਆਸੀ ਲਾਭ ਪਹੁੰਚਾਇਆ ਗਿਆ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਨੇ ਵੋਟ ਚੋਰੀ ਦੇ ਕਾਂਡ ਦਾ ਖ਼ੁਲਾਸਾ ਕਰ ਕੇ ਭਾਜਪਾ ਦੀਆਂ ਜੜ੍ਹਾਂ ’ਚ ਤੇਲ ਦੇ ਦਿੱਤਾ ਹੈ ਅਤੇ ਹੁਣ ਭਾਜਪਾ ਨੂੰ ਆਪਣੀ ਵੋਟ ਚੋਰੀ ਦੀ ਸਾਜ਼ਿਸ਼ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਸਤਨਾਮ ਸਿੰਘ ਪੱਤੀ ਸੇਖਵਾਂ, ਕੁਲਦੀਪ ਸਿੰਘ ਗੁੱਗ, ਧੰਨਾ ਸਿੰਘ ਗਰੇਵਾਲ, ਜਗਤਾਰ ਸਿੰਘ ਪੱਖੋ, ਜਸਮੇਲ ਸਿੰਘ ਡੇਅਰੀਵਾਲਾ, ਪਰਮਿੰਦਰ ਸਿੰਘ ਬੀਰੀ ਗਿੱਲ, ਵਰੁਣ ਬੱਤਾ, ਗੁਰਮੇਲ ਸਿੰਘ ਬੋਕਸਰ, ਸੂਰਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਧਾਲੀਵਾਲ, ਰਾਜਵਿੰਦਰ ਸਿੰਘ ਸੀਤਲ, ਬਿੱਟੂ ਸ਼ਰਮਾ, ਪ੍ਰਗਟ ਸਿੰਘ ਠੀਕਰੀਵਾਲਾ, ਅਮਰਜੀਤ ਸਿੰਘ ਕਾਕਾ ਸੂਚ, ਅਰਮਾਨ ਸੂਚ ਆਦਿ ਹਾਜ਼ਰ ਸਨ।