01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਲੋਂ ਪਿੰਗਲਵਾੜਾ ਵਿਖੇ ਕੱਪੜੇ ਤੇ ਫਲ ਵੰਡੇ

ਭਦੌੜ, 30 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਐੱਨ. ਐੱਸ.

ਅਜੀਤ ਡੈਸਕ 01-10-2026
ਭਦੌੜ, 30 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਭਗਤ ਪੂਰਨ ਸਿੰਘ ਪਿੰਗਲਵਾੜਾ ਬਡਰੁੱਖਾ ਵਿਖੇ ਕੱਪੜੇ ਦਾਨ ਵਜੋਂ ਦਿੱਤੇ ਗਏ। ਪ੍ਰਿੰਸੀਪਲ ਮਲਵਿੰਦਰ ਸਿੰਘ ਅਤੇ ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ: ਵੰਦਨਾ ਸੁਖੀਜਾ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦਾਨ ਉਤਸਵ 2026 ਦੇ ਤਹਿਤ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪੋ-ਆਪਣੇ ਘਰਾਂ ਵਿਚੋਂ ਪਹਿਨਣਯੋਗ ਕੱਪੜੇ ਇਕੱਠੇ ਕਰ ਕੇ ਕਾਲਜ ਦੀ ਟੀਮ ਵਲੋਂ ਖ਼ੁਦ ਬਡਰੁੱਖਾ (ਸੰਗਰੂਰ) ਪਿੰਗਲਵਾੜਾ ਵਿਖੇ ਜਾ ਕੇ ਇਹ ਕੱਪੜੇ ਆਸ਼ਰਮ ਦੇ ਸੰਚਾਲਕਾਂ ਨੂੰ ਸੌਂਪੇ ਗਏ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ ਅਤੇ ਖਾਣ ਲਈ ਫਲ ਵੀ ਵੰਡੇ ਗਏ ਅਤੇ ਬਿਮਾਰ ਵਿਅਕਤੀਆਂ ਅਤੇ ਬੱਚਿਆਂ ਨਾਲ ਕੁੱਝ ਸਮਾਂ ਵੀ ਬਤੀਤ ਕੀਤਾ ਗਿਆ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਬਾਬਾ ਫਲਗੂ ਦਾਸ ਦੀ ਬਰਸੀ ਮੌਕੇ ਹੋਵੇਗਾ ਕਬੱਡੀ ਕੱਪ ਅਗਲੀ ਖ਼ਬਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਥਾਣਾ ਮੁਖੀ ਰੂੜੇਕੇ ਕਲਾਂ ਦੇ ਇੰਸਪੈਕਟਰ ਗੁਰਮੰਦਰ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।