ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸਫ਼ਾਈ ਅਭਿਆਨ ਚਲਾਇਆ
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਰੇਲਵੇ ਸਟੇਸ਼ਨ ਬਰਨਾਲਾ ਦੇ ਪਲੇਟਫਾਰਮ ਨੰਬਰ 2 ’ਤੇ ਸਮਾਜ ਸੇਵੀ ਰਾਮ ਕੁਮਾਰ ਸੋਬਤੀ ਅਤੇ ਪ੍ਰੋਜੈਕਟ ਚੇਅਰਮੈਨ ਰਾਜੇਸ਼ ਭੂਟਾਨੀ ਦੀ ਅਗਵਾਈ ਹੇਠ ਸਫ਼ਾਈ ਅਭਿਆਨ ਚਲਾ ਕੇ ਲੋਕਾਂ ਨੂੰ ਗ੍ਰੀਨ ਪੰਜਾਬ-ਕਲੀਨ ਪੰਜਾਬ ਦਾ ਸੁਨੇਹਾ ਦਿੱਤਾ ਗਿਆ। ਜਿਸ ਵਿਚ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਆਪਣੀ ਟੀਮ ਸਮੇਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬਾਂਸਲ ਅਤੇ ਵਿਦਿਆਰਥੀਆਂ ਵਲੋਂ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਗਿਆ।
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਰੇਲਵੇ ਸਟੇਸ਼ਨ ਬਰਨਾਲਾ ਦੇ ਪਲੇਟਫਾਰਮ ਨੰਬਰ 2 ’ਤੇ ਸਮਾਜ ਸੇਵੀ ਰਾਮ ਕੁਮਾਰ ਸੋਬਤੀ ਅਤੇ ਪ੍ਰੋਜੈਕਟ ਚੇਅਰਮੈਨ ਰਾਜੇਸ਼ ਭੂਟਾਨੀ ਦੀ ਅਗਵਾਈ ਹੇਠ ਸਫ਼ਾਈ ਅਭਿਆਨ ਚਲਾ ਕੇ ਲੋਕਾਂ ਨੂੰ ਗ੍ਰੀਨ ਪੰਜਾਬ-ਕਲੀਨ ਪੰਜਾਬ ਦਾ ਸੁਨੇਹਾ ਦਿੱਤਾ ਗਿਆ। ਜਿਸ ਵਿਚ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਆਪਣੀ ਟੀਮ ਸਮੇਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬਾਂਸਲ ਅਤੇ ਵਿਦਿਆਰਥੀਆਂ ਵਲੋਂ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਗਿਆ। ਮੇਅਰ ਹਸਨਪ੍ਰੀਤ ਭਾਰਦਵਾਜ, ਪ੍ਰਿੰਸੀਪਲ ਹਰੀਸ਼ ਬਾਂਸਲ, ਸਮਾਜ ਸੇਵੀ ਰਾਮ ਕੁਮਾਰ ਸੋਬਤੀ ਅਤੇ ਪ੍ਰੋਜੈਕਟ ਚੇਅਰਮੈਨ ਰਾਜੇਸ਼ ਭੁਟਾਨੀ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਸਾਨੂੰ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਰੋਜ਼ਾਨਾ ਇਸ ਤਰ੍ਹਾਂ ਦੀ ਮੁਹਿੰਮ ਚਲਾ ਕੇ ਸਫ਼ਾਈ ਕੀਤੀ ਜਾਂਦੀ ਹੈ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬੂਟੇ ਵੀ ਲਗਾਏ ਜਾਂਦੇ ਹਨ। ਇਸ ਮੌਕੇ ਅਭਿਆਨ ਨਾਲ ਜੁੜੇ ਲੋਕਾਂ ਨੇ ਯਾਤਰੀਆਂ ਨੂੰ ਸਮਝਾਇਆ ਕਿ ਰੇਲਵੇ ਸਟੇਸ਼ਨ ਸਿਰਫ਼ ਯਾਤਰਾ ਦਾ ਸਥਾਨ ਨਹੀਂ, ਸਗੋਂ ਸਾਡੇ ਸ਼ਹਿਰ ਦਾ ਸੋਹਣਾ ਚਿਹਰਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਕੂੜੇਦਾਨ ਵਿਚ ਹੀ ਸੁੱਟਿਆ ਜਾਵੇ ਅਤੇ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇ। ਇਸ ਸਮੇਂ ਰੇਲਵੇ ਸਟੇਸ਼ਨ ਬਰਨਾਲਾ ਦੇ ਸੁਪਰਡੈਂਟ ਪ੍ਰਦੀਪ ਕੁਮਾਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਅਭਿਆਨਾਂ ਨਾਲ ਲੋਕਾਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਪ੍ਰਿੰ: ਰਾਕੇਸ਼ ਕੁਮਾਰ, ਸੁਰੇਸ਼ ਕੁਮਾਰ, ਹਰੀ ਓਮ, ਹਰਜੀਤ ਰੁਪਾਲ, ਰਾਕੇਸ਼ ਗਰਗ, ਜਸਪਾਲ ਸ਼ਰਮਾ, ਹਰਿੰਦਰ ਸਿੰਘ ਗਿੱਲ, ਕਪਿਲ ਦਾਦੂ, ਰਾਕੇਸ਼ ਮਹਿਰਾ, ਬਸੰਤ ਰਾਏ ਗੋਇਲ, ਭਗਵਾਨ ਦਾਸ, ਓਮ ਪ੍ਰਕਾਸ਼, ਰਾਮ ਕੁਮਾਰ ਆਦਿ ਹਾਜ਼ਰ ਸਨ।