ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਾਜੋਕੇ ’ਚ ਨੈਤਿਕ ਸਿੱਖਿਆ ਉੱਪਰ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪੰਜਾਬ ਐਜੂਕੇਟ ਪ੍ਰੋਜੈਕਟ ਲੁਧਿਆਣਾ ਵਲੋਂ ਗੁਰਵਿੰਦਰ ਸਿੰਘ ਅਤੇ ਮੈਡਮ ਸੁਰਿੰਦਰ ਕੌਰ ਵਲੋਂ ਵਿਦਿਆਰਥੀਆਂ ਨਾਲ ਨੈਤਿਕ ਸਿੱਖਿਆ ਦੇ ਆਧਾਰ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਜ਼ਿੰਦਗੀ ਵਿਚ ਸਫਲ ਹੋਣ ਲਈ ਕਾਫ਼ੀ ਨੁਕਤਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ।
ਅਜੀਤ ਡੈਸਕ
01-10-2026