01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੋਨੇ ਦੀ ਖ਼ਰੀਦ ਸੰਬੰਧੀ ਐਸ.ਡੀ.ਐਮ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਖ਼ਰੀਦ ਇਕ ਅਕਤੂਬਰ ਤੋਂ ਕਰਵਾਈ ਜਾ ਰਹੀ ਹੈ ਜਿਸ ਤਹਿਤ ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸੈਕਟਰੀ ਮਾਰਕੀਟ ਕਮੇਟੀ ਤਪਾ ਅਤੇ ਭਦੌੜ, ਸਹਾਇਕ ਫੂਡ ਸਪਲਾਈ ਅਫ਼ਸਰ ਤਪਾ ਅਤੇ ਭਦੌੜ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਅਜੀਤ ਡੈਸਕ 01-10-2026
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਖ਼ਰੀਦ ਇਕ ਅਕਤੂਬਰ ਤੋਂ ਕਰਵਾਈ ਜਾ ਰਹੀ ਹੈ ਜਿਸ ਤਹਿਤ ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸੈਕਟਰੀ ਮਾਰਕੀਟ ਕਮੇਟੀ ਤਪਾ ਅਤੇ ਭਦੌੜ, ਸਹਾਇਕ ਫੂਡ ਸਪਲਾਈ ਅਫ਼ਸਰ ਤਪਾ ਅਤੇ ਭਦੌੜ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਆਯੂਸ਼ ਗੋਇਲ ਵਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਸੁੱਕਾ ਝੋਨਾ ਹੀ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਫ਼ਸਲ ਦੀ ਖ਼ਰੀਦ ਸਬੰਧ ੀ ਕੋਈ ਵੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਹਰਦੀਪ ਸਿੰਘ ਸੈਕਟਰੀ ਮਾਰਕੀਟ ਕਮੇਟੀ ਤਪਾ, ਇੰਸਪੈਕਟਰ ਮੋਹਿਤ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰਾਂ ਮੌਕੇ ਸਾਮਾਨ ਬਣਾਉਣ ਲਈ ਮਿੱਟੀ ਨਾਲ ਮਿੱਟੀ ਹੋਣਾ ਪੈਂਦਾ ਹੈ- ਪਰਜਾਪਤ ਵਿਦੇਸ਼ੀ ਕੰਪਨੀਆਂ ਨੇ ਸਾਡੇ ਕੰਮ ’ਤੇ ਪਾ... ਅਗਲੀ ਖ਼ਬਰ ਕਿਸਾਨ ਖੇਤ ’ਚ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਵੇਚਣ ਨੂੰ ਤਰਜੀਹ ਦੇਣ- ਡਾ. ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।