ਜਸਦੀਪ ਸਿੰਘ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ’ਚ ਕਾਂਸੀ ਦਾ ਤਗਮਾ ਜਿੱਤਿਆ
ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਜਸਦੀਪ ਸਿੰਘ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਬਰਨਾਲੇ ਜ਼ਿਲ੍ਹੇ ਵਲੋਂ ਸੰਸਥਾ ਦੇ ਵਿਦਿਆਰਥੀ ਜਸਦੀਪ ਸਿੰਘ ਨੇ -35 ਕਿੱਲੋ ਭਾਰ ਵਰਗ/ਅੰਤਰ-19 ਸਾਲ ਵਰਗ ਵਿਚ ਭਾਗ ਲਿਆ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰ ਕੇ ਤਾਂਬੇ ਦਾ ਤਗਮਾ ਜਿੱਤਿਆ ਹੈ।
ਅਜੀਤ ਡੈਸਕ
01-10-2026