02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਤਪਾ ਦੀ ਅੰਦਰਲੀ ਅਨਾਜ ਮੰਡੀ ’ਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਫ਼ਸਲ ਦੀ ਨਮੀ ਜ਼ਿਆਦਾ ਹੋਣ ਕਾਰਨ ਨਹੀਂ ਹੋ ਸਕੀ ਬੋਲੀ

ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਹਿਤ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਫ਼ਸਲ ਦੀ ਨਮੀ ਜ਼ਿਆਦਾ ਹੋਣ ਕਾਰਨ ਬੋਲੀ ਨਹੀਂ ਲੱਗ ਸਕੀ।

ਅਜੀਤ ਡੈਸਕ 02-10-2026
ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਹਿਤ ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਫ਼ਸਲ ਦੀ ਨਮੀ ਜ਼ਿਆਦਾ ਹੋਣ ਕਾਰਨ ਬੋਲੀ ਨਹੀਂ ਲੱਗ ਸਕੀ। ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ ਗਿੱਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਭਾਵੇਂ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਫ਼ਸਲ ਦੀ ਨਮੀ ਜ਼ਿਆਦਾ ਹੋਣ ਕਾਰਨ ਉਸ ਦੀ ਬੋਲੀ ਨਹੀਂ ਹੋ ਸਕੀ ਕਿਉਂਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਝੋਨੇ ਦੀ ਫ਼ਸਲ ਦੀ ਨਮੀ 17 ਹੋਣੀ ਚਾਹੀਦੀ ਹੈ ਪਰ ਜੋ ਅਨਾਜ ਮੰਡੀ ਵਿਚ ਫ਼ਸਲ ਆਈ, ਉਸ ਦੀ ਨਮੀ ਜ਼ਿਆਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਅਨਾਜ ਮੰਡੀਆਂ ਵਿਚ ਸਾਫ਼ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਕਿਸੇ ਵੀ ਆੜ੍ਹਤੀਆ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਅਨਾਜ ਮੰਡੀ ਦੇ ਸ਼ੈੱਡਾਂ ਥੱਲੇ ਗੱਡੀਆਂ ਅਤੇ ਹੋਰ ਸਮਾਨ ਵੱਡੀ ਗਿਣਤੀ ਵਿਚ ਖੜ੍ਹਾ ਹੈ ਜਿਸ ਕਾਰਨ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਫ਼ਸਲ ਉਤਾਰਨ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਮਾਰਕੀਟ ਕਮੇਟੀ ਤਪਾ ਨੂੰ ਚਾਹੀਦਾ ਹੈ ਕਿ ਅਨਾਜ ਮੰਡੀ ਦੇ ਸ਼ੈੱਡਾਂ ਥੱਲੇ ਖੜੀਆਂ ਗੱਡੀਆਂ ਤੇ ਹੋਰ ਸਮਾਨ ਨੂੰ ਪਾਸੇ ਕਰਵਾਇਆ ਜਾਵੇ ਤਾਂ ਜੋ ਸ਼ੈੱਡਾਂ ਥੱਲੇ ਫ਼ਸਲ ਹੀ ਉਤਾਰੀ ਜਾਵੇ ।
ਪਿਛਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵਲੋਂ ਸਬ-ਡਵੀਜ਼ਨਲ ਹਸਪਤਾਲ ਦਾ ਦੌਰਾ ਅਗਲੀ ਖ਼ਬਰ ਪੁਲਿਸ ਵਲੋਂ 50 ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।