04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੀ ਕਪਤਾਨੀ ਹੇਠ ਪੰਜਾਬ ਦਾ ਸਿਆਸੀ ਮੈਚ ਜਿੱਤਾਂਗੇ-ਵਿਧਾਇਕ ਕਾਲਾ ਢਿੱਲੋਂ

ਬਰਨਾਲਾ, 3 ਸਤੰਬਰ (ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਮੇਟੀ ਕਾਂਗਰਸ ਦੇ ਪ੍ਰਧਾਨਗੀ ਵਜੋਂ ਪਰਗਟ ਸਿੰਘ ਦੀ ਨਿਯੁਕਤੀ ’ਤੇ ਬਰਨਾਲਾ ਜ਼ਿਲ੍ਹੇ ’ਚ ਖ਼ੁਸ਼ੀਆਂ ਦੇ ਦੌਰ ਹਨ । ਬਰਨਾਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਦੀ ਖ਼ੁਸ਼ੀ ਵਿਚ ਸਥਾਨਕ ਬੱਸ ਸਟੈਂਡ ’ਤੇ ਲੱਡੂ ਵੰਡੇ ਅਤੇ ਆਤਿਸ਼ਬਾਜ਼ੀ ਚਲਾਈ।

ਅਜੀਤ ਡੈਸਕ 04-10-2026
ਬਰਨਾਲਾ, 3 ਸਤੰਬਰ (ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਮੇਟੀ ਕਾਂਗਰਸ ਦੇ ਪ੍ਰਧਾਨਗੀ ਵਜੋਂ ਪਰਗਟ ਸਿੰਘ ਦੀ ਨਿਯੁਕਤੀ ’ਤੇ ਬਰਨਾਲਾ ਜ਼ਿਲ੍ਹੇ ’ਚ ਖ਼ੁਸ਼ੀਆਂ ਦੇ ਦੌਰ ਹਨ । ਬਰਨਾਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਦੀ ਖ਼ੁਸ਼ੀ ਵਿਚ ਸਥਾਨਕ ਬੱਸ ਸਟੈਂਡ ’ਤੇ ਲੱਡੂ ਵੰਡੇ ਅਤੇ ਆਤਿਸ਼ਬਾਜ਼ੀ ਚਲਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਪਰਗਟ ਸਿੰਘ ਸੁਲਝੇ ਹੋਏ ਅਤੇ ਤਜਰਬੇਕਾਰ ਸਿਆਸਤਦਾਨ ਹਨ, ਜਿਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਪੰਜਾਬ ’ਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਪਰਗਟ ਸਿੰਘ ਦਾ ਪਿਛਲਾ ਰਾਜਨੀਤਿਕ ਰਿਕਾਰਡ ਇਸ ਸਪੱਸ਼ਟ ਕਰਦਾ ਹੈ ਕਿ ਉਹ ਪੰਜਾਬ ਦਰਦੀ ਹਨ ਅਤੇ ਉਨ੍ਹਾਂ ਨੂੰ ਹਰ ਵਰਗ ਸਬੰਧੀ ਹਰ ਮਸਲੇ ਦੀ ਸੂਝ ਬੂਝ ਹੈ। ਪੰਜਾਬ ਕਾਂਗਰਸ ਵਿਚ ਧੜੇਬੰਦੀ ਸਬੰਧੀ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਕਾਂਗਰਸ ਵਿਚ ਕਿਧਰੇ ਕੋਈ ਧੜੇਬੰਦੀ ਨਹੀਂ ਹੈ ਸਗੋਂ ਵਿਰੋਧੀ ਪਾਰਟੀਆਂ ਵਲੋਂ ਇਕ ਸਾਜ਼ਿਸ਼ ਤਹਿਤ ਚੋਣਾਂ ਦੇ ਮੱਦੇ ਨਜ਼ਰ ਕਾਂਗਰਸੀ ਆਗੂਆਂ ਦੇ ਅੰਦਰੂਨੀ ਮਨ ਮੁਟਾਵ ਨੂੰ ਵੱਡੀ ਧੜੇਬੰਦੀ ਵੇਲੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਸਤਨਾਮ ਸਿੰਘ ਪੱਤੀ ਸੇਖਵਾਂ, ਮਹੇਸ਼ ਕੁਮਾਰ ਲੋਟਾ, ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਕੁਲਦੀਪ ਸਿੰਘ ਗੁੱਗ ਸੰਧੂ ਖੇਤੀ ਸੇਵਾ ਸੈਂਟਰ ਵਾਲੇ, ਜਗਜੀਤ ਧੌਲਾ, ਬਿੱਟੂ ਸ਼ਰਮਾ , ਜਸਮੇਲ ਸਿੰਘ ਡੈਅਰੀਵਾਲਾ, ਵਰੁਣ ਬੱਤਾ, ਲੱਕੀ ਪੱਖੋ, ਪਰਮਿੰਦਰ ਸਿੰਘ ਬੀਰੀ ਗਿੱਲ, ਜਥੇਦਾਰ ਕਰਮਜੀਤ ਸਿੰਘ ਬਿੱਲੂ, ਚੰਦ ਸਿੰਘ ਮਾਨਾ ਪਿੰਡੀ, ਪ੍ਰਗਟ ਸਿੰਘ ਠੀਕਰੀਵਾਲਾ, ਜਗਤਾਰ ਸਿੰਘ ਪੱਖੋ, ਅਮਰਜੀਤ ਸਿੰਘ ਕਾਕਾ ਸੂਚ, ਸੂਰਤ ਸਿੰਘ ਬਾਜਵਾ, ਸੁਰੇਸ਼ ਕੁਮਾਰ ਡਿੰਪਲ ਉਪਲੀ, ਰਾਜਵਿੰਦਰ ਸਿੰਘ ਸੀਤਲ, ਅਰਮਾਨ ਸੂਚ ਤੋਂ ਇਲਾਵਾ ਅਨੇਕਾਂ ਹੀ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ ਵਿਚ ਸਾਲਾਨਾ ਉਤਸਵ 9 ਨਵੰਬਰ ਨੂੰ ਅਗਲੀ ਖ਼ਬਰ ਮਹਿਲ ਕਲਾਂ ’ਚ ਪਰਗਟ ਸਿੰਘ ਦੀ ਨਿਯੁਕਤੀ ’ਤੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।