ਖੇਡਾਂ ਵਤਨ ਪੰਜਾਬ ਦੀਆਂ ’ਚ ਮਾਤਾ ਗੁਜਰੀ ਸਕੂਲ ਭਦੌੜ ਨੇ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ
ਭਦੌੜ, 5 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਅਤੇ ਕੋਚ ਪ੍ਰਗਟ ਸਿੰਘ ਢਿੱਲਵਾਂ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਵਰਗ ਵਿਚ ਸਕੂਲ ਦੀ ਟੀਮ ਨੇ ਸੇਖਾ ਜੋਨ ਨਾਲ ਹੋਏ ਫਸਵੇਂ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ।
ਅਜੀਤ ਡੈਸਕ
06-10-2026