06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਆਰੀਆਭੱਟ ਕਾਲਜ ਦੀ ਵਿਦਿਆਰਥਣ ਨੇ ਬੈਡਮਿੰਟਨ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕੀਤਾ

ਬਰਨਾਲਾ, 5 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੀ ਬੀ. ਏ.

ਆਰੀਆਭੱਟਾ ਕਾਲਜ ਬਰਨਾਲਾ ਦੀ ਜੇਤੂ ਵਿਦਿਆਰਥਣ ਹੇਮ ਪੁਸ਼ਪਾ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 06-10-2026
ਬਰਨਾਲਾ, 5 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੀ ਬੀ.ਏ. ਪਹਿਲੇ ਸਮੈਸਟਰ ਦੀ ਹੋਣਹਾਰ ਵਿਦਿਆਰਥਣ ਹੇਮ ਪੁਸ਼ਪਾ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਬੈਡਮਿੰਟਨ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਹੇਮ ਪੁਸ਼ਪਾ ਨੇ ਬੈਡਮਿੰਟਨ ਮੁਕਾਬਲਿਆਂ ’ਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ ਗਰਗ, ਪ੍ਰੋ: ਭਾਵੁਕਤਾ ਸ਼ਰਮਾ, ਡਾ: ਜਸ਼ਨਜੋਤ, ਰਜਨੀਸ਼ ਨਰੂਲਾ, ਪ੍ਰੋ: ਗਗਨਦੀਪ ਕੌਰ ਨੇ ਵਿਦਿਆਰਥਣ ਹੇਮ ਪੁਸ਼ਪਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕੈਨੇਡਾ ’ਚ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀਆਂ ਦੇ ਨਿਰੰਤਰ ਵੀਜ਼ੇ ਲਗਵਾ ਰਹੇ ਹਨ ਗੈਵੀ ਕਲੇਰ ਅਗਲੀ ਖ਼ਬਰ ਸੰਗਰੂਰ ਵਿਖੇ ਰੋਸ ਰੈਲੀ ਲਈ ਤਪਾ ਤੋਂ ਨੰਬਰਦਾਰਾਂ ਦਾ ਵੱਡਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।