ਸੂਬਾ ਸਰਕਾਰ ਹਲਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਪੰਡੋਰੀ
ਮਹਿਲ ਕਲਾਂ, 5 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਏ ਜਾ ਰਹੇ ਚੁਤਰਫ਼ਾ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ 2. 21 ਕਰੋੜ ਰੁਪਏ ਦੀ ਲਾਗਤ ਨਾਲ ਮਹਿਲ ਕਲਾਂ ਤੋਂ ਖ਼ਿਆਲੀ ਤੱਕ 4 ਕਿੱਲੋਮੀਟਰ ਅਤੇ ਗੁਰਦੁਆਰਾ ਜੰਡਸਰ ਸਾਹਿਬ ਨੂੰ ਜੋੜਨ ਵਾਲੀ 4.
ਮਹਿਲ ਕਲਾਂ, 5 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਏ ਜਾ ਰਹੇ ਚੁਤਰਫ਼ਾ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ 2.21 ਕਰੋੜ ਰੁਪਏ ਦੀ ਲਾਗਤ ਨਾਲ ਮਹਿਲ ਕਲਾਂ ਤੋਂ ਖ਼ਿਆਲੀ ਤੱਕ 4 ਕਿੱਲੋਮੀਟਰ ਅਤੇ ਗੁਰਦੁਆਰਾ ਜੰਡਸਰ ਸਾਹਿਬ ਨੂੰ ਜੋੜਨ ਵਾਲੀ 4.5 ਕਿੱਲੋਮੀਟਰ ਲੰਬੀ ਠੁੱਲੀਵਾਲ-ਖਿਆਲੀ ਸੜਕ ਨੂੰ 2.55 ਕਰੋੜ ਰੁਪਏ ਦੀ ਲਾਗਤ ਨਾਲ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦੇ ਅਹਿਮ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਸਮਾਗਮ ਵਿਚ ਪਹੁੰਚਣ ’ਤੇ ਵੱਡੀ ਗਿਣਤੀ ਵਿਚ ਹਾਜ਼ਰ ਸਥਾਨਕ ਲੋਕਾਂ ਅਤੇ ਆਗੂਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਹਲਕੇ ਅੰਦਰ ਸ਼ਾਨਦਾਰ ਅਤੇ ਮਜ਼ਬੂਤ ਸੜਕਾਂ ਦਾ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰਦਿਆਂ ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਵਿਖੇ ਗੰਦੇ ਪਾਣੀ ਅਤੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਬਾਕੀ ਰਹਿੰਦੇ ਬਾਜ਼ਾਰ ਵਿਚ ਵੀ ਜਲਦੀ ਹੀ ਨਿਕਾਸੀ ਪਾਈਪ ਲਾਈਨ ਪਾਈ ਜਾਵੇਗੀ । ਸਰਪੰਚ ਕਿਰਨਾ ਰਾਣੀ ਅਤੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਵਿਜੈ ਕੁਮਾਰ ਬਾਂਸਲ ਨੇ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਵਿਧਾਇਕ ਪੰਡੋਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਅਫ਼ਸਰ ਕਮਲਜੀਤ ਕੌਰ, ਚੇਅਰਮੈਨ ਗਰੀ ਔਲਖ, ਚੇਅਰਮੈਨ ਪੁਨੀਤ ਮਾਨ, ਪ੍ਰਧਾਨ ਸ਼ੇਰ ਸਿੰਘ ਖ਼ਾਲਸਾ, ਸਲਾਹਕਾਰ ਗੁਰਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਸਹਿਜੜਾ, ਦਵਿੰਦਰ ਸਿੰਘ ਧਨੋਆ, ਨਰਿੰਦਰ ਸਿੰਘ ਪਾਸੀ, ਗੁਰਪ੍ਰੀਤ ਸਿੰਘ ਗਰੇਵਾਲ, ਪੰਚ ਕੁਲਦੀਪ ਕੌਰ, ਦਰਸ਼ਨ ਸਿੰਘ ਫ਼ੌਜੀ, ਹਨੀ ਪਾਸੀ, ਮਾ: ਹਰਮਨਜੀਤ ਸਿੰਘ ਕੁਤਬਾ, ਬਿੰਦਰ ਸਿੰਘ ਪੀ.ਏ., ਹਰਕਮਲ ਸਿੰਘ ਚੀਮਾ, ਹਰਤੇਜ ਸਿੰਘ ਠੁੱਲੀਵਾਲ, ਅਮਨਦੀਪ ਵਰਮਾ, ਸ਼ੰਕਰ ਸੇਠਪਾਲ ਆਦਿ ਹਾਜ਼ਰ ਸਨ।