ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਲੇਬਰ ਯੂਨੀਅਨ ਦੀ ਹੋਈ ਮੀਟਿੰਗ
ਬਰਨਾਲਾ, 6 ਅਕਤੂਬਰ (ਨਰਿੰਦਰ ਅਰੋੜਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਈਜ ਕੰਟਰੈਕਟ ਵਰਕਰ ਲੇਬਰ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਬਰਨਾਲਾ ਦੇ ਮੇਨ ਵਾਟਰ ਵਰਕਸ ਵਿਖੇ ਕੀਤੀ ਗਈ। ਗੱਲਬਾਤ ਕਰਦਿਆਂ ਅਸ਼ੋਕ ਕੁਮਾਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅੰਦਰ ਵੱਖ-ਵੱਖ ਪੋਸਟਾਂ ਉੱਤੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਵਰਕਰ 20-25 ਸਾਲਾਂ ਤੋਂ ਆਊਟਸੋਰਸ ਪ੍ਰਬੰਧ ਉੱਤੇ ਹੀ ਕੰਮ ਕਰਦੇ ਆ ਰਹੇ ਹਨ।
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਆਗੂ। ਤਸਵੀਰ : ਰਿੰਪੀ ਸਟੂਡੀਓ
07-10-2026