07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡਾ: ਹਮੀਦੀ ਨੂੰ ਮਿਲਿਆ ‘ਆਯੁਰਵੈਦਾ ਰਤਨ ਐਵਾਰਡ-2026’

ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਹਮੀਦੀ ਦੇ ਵਸਨੀਕ ਅਤੇ ’ਲੋਕ ਭਲਾਈ ਵੈੱਲਫੇਅਰ ਸੁਸਾਇਟੀ ਮਹਿਲ ਕਲਾਂ’ ਦੇ ਪ੍ਰਧਾਨ ਡਾ. ਪਰਮਿੰਦਰ ਸਿੰਘ ਹਮੀਦੀ ਨੂੰ ਆਯੁਰਵੇਦ ਦੇ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਬਦਲੇ ਆਯੁਰਵੈਦਾਂ ਰਤਨ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ ਹੈ।

ਅਜੀਤ ਡੈਸਕ 07-10-2026
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਹਮੀਦੀ ਦੇ ਵਸਨੀਕ ਅਤੇ ’ਲੋਕ ਭਲਾਈ ਵੈੱਲਫੇਅਰ ਸੁਸਾਇਟੀ ਮਹਿਲ ਕਲਾਂ’ ਦੇ ਪ੍ਰਧਾਨ ਡਾ. ਪਰਮਿੰਦਰ ਸਿੰਘ ਹਮੀਦੀ ਨੂੰ ਆਯੁਰਵੇਦ ਦੇ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਬਦਲੇ ਆਯੁਰਵੈਦਾਂ ਰਤਨ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ ਹੈ। ਬੀਤੇ ਦਿਨੀਂ ਇਹ ਸਨਮਾਨ ਨਵੀਂ ਦਿੱਲੀ ਦੇ ਰੈਡੀਸਨ ਬਲੂ ਰਿਜ਼ੋਰਟ ਵਿਖੇ ’ਸੰਧਿਆ ਮੈਡੀਸਿਟੀ’ ਵੱਲੋਂ ਕਰਵਾਏ ਮੈਗਾ ਆਯੁਰਵੇਦ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪ੍ਰਸਿੱਧ ਫ਼ਿਲਮੀ ਅਦਾਕਾਰ ਬਿੰਦੂ ਦਾਰਾ ਸਿੰਘ ਵੱਲੋਂ ਸਾਂਝੇ ਤੌਰ ’ਤੇ ਭੇਟ ਕੀਤਾ ਗਿਆ। ਡਾ: ਹਮੀਦੀ ਨੇ ਇਸ ਪ੍ਰਾਪਤੀ ਨੂੰ ਸਮੂਹ ਪੰਜਾਬੀਆਂ ਅਤੇ ਆਪਣੇ ਪਰਿਵਾਰ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਆਯੁਰਵੇਦ ਨੂੰ ਘਰ-ਘਰ ਪਹੁੰਚਾਉਣਾ ਹੈ ਤਾਂ ਜੋ ਲੋਕ ਘਰੇਲੂ ਨੁਸਖ਼ਿਆਂ ਨਾਲ ਤੰਦਰੁਸਤ ਰਹਿ ਸਕਣ। ਜ਼ਿਕਰਯੋਗ ਹੈ ਕਿ ਉਹ ‘ਫ਼ਿੱਟ ਲਾਈਫ਼ ਹਰਬਲ ਦਵਾਖ਼ਾਨਾ’ ਰਾਹੀਂ ਜਿੱਥੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ, ਉੱਥੇ ਹੀ ਸਮਾਜ ਸੇਵਾ ਕਰਦਿਆਂ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵਿਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼­ਨ ਸੁਸਾਇਟੀ ਬਰਨਾਲਾ ਨੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਖੇਡਾਂ ਮਨੁੱਖ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।