07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਪੰਜਾਬ) ਦੇ ਨੁਮਾਇੰਦਿਆਂ ਕੀਤੀ ਮੀਟਿੰਗ

ਤਪਾ ਮੰਡੀ, 6 ਅਕਤੂਬਰ (ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ ਹੇਠ ਜਥੇਬੰਦੀ ਦੀ ਇੱਕ ਮੀਟਿੰਗ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਸਮੂਹ ਨੁਮਾਇੰਦਿਆਂ ਨੇ ਭਾਗ ਲਿਆ।

ਪਿੰਡ ਢਿਲਵਾਂ ਵਿਖੇ ਮੀਟਿੰਗ ਦੌਰਾਨ ਜਥੇਬੰਦੀ ਦੇ ਨੁਮਾਇੰਦੇ। ਤਸਵੀਰ : ਪ੍ਰਵੀਨ ਗਰਗ 07-10-2026
ਤਪਾ ਮੰਡੀ, 6 ਅਕਤੂਬਰ (ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ ਹੇਠ ਜਥੇਬੰਦੀ ਦੀ ਇੱਕ ਮੀਟਿੰਗ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਸਮੂਹ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਉਨ੍ਹਾਂ ਵੱਖ ਵੱਖ ਏਜੰਡਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਰੇਟ ਵਿ ਚ ਜੋ 25 ਰੁਪਏ ਨਿਗੂਣਾ ਜਿਹਾ ਵਾਧਾ ਕੀਤਾ ਗਿਆ ਹੈ ਉਸ ਨੂੰ ਜਥੇਬੰਦੀ ਵਲੋਂ ਮੁੱਢ ਤੋਂ ਰੱਦ ਕੀਤਾ ਜਾਂਦਾ ਹੈ। ਇਹ ਰੇਟ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਸੀ-2 ਪਲਸ ਦਿੱਤਾ ਜਾਵੇ, ਐਮ.ਐਸ.ਪੀ ਦੀ ਲੀਗਲ ਗਰੰਟੀ ਦਿੱਤੀ ਜਾਵੇ, ਦਾਣਾ ਮੰਡੀਆਂ ’ਚ ਪਾਣੀ, ਬਿਜਲੀ, ਕੰਪਿਊਟਰ ਕੰਡਿਆਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤੇਲ ਅਤੇ ਖਾਦਾਂ ਦੇ ਰੇਟ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ, ਗਰੀਨ ਟ੍ਰਿਬਿਊਨਲ ਦਾ ਜੋ 200 ਰੁਪਏ ਪ੍ਰਤੀ ਕੁਇੰਟਲ ਦਾ ਫ਼ੈਸਲਾ ਹੈ ਲਾਗੂ ਕੀਤਾ ਜਾਵੇ ਨਹੀਂ ਤਾਂ ਕਿਸਾਨਾਂ ਨੂੰ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣੀ ਪਵੇਗੀ, ਬਿਜਲੀ ਬਿੱਲ ਮੁਆਫ਼ ਕੀਤੇ ਜਾਣ, ਖਾਦ ਸਬੰਧੀ ਯੂਰੀਆ ਤੇ ਡੀ.ਏ.ਪੀ. ਖਾਦ ਦੀ ਕਣਕ ਦੀ ਬਿਜਾਈ ਮੌਕੇ ਕੋਈ ਕਿੱਲਤ ਨਾ ਆਵੇ ਤਾਂ ਜੋ ਕਿਸਾਨ ਸਮੇਂ ਤੇ ਕਣਕ ਦੀ ਬਿਜਾਈ ਕਰ ਸਕਣ। ਇਸ ਮੌਕੇ ਜਥੇਬੰਦੀ ਵੱਲੋਂ ਹੋਰ ਏਜੰਡਿਆਂ ਅਤੇ ਸਰਕਾਰ ਦੀਆਂ ਵਧੀਕੀਆਂ ਤੇ ਵਿਚਾਰਾਂ ਕੀਤੀਆਂ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ 8 ਅਕਤੂਬਰ ਨੂੰ ਤਹਿਸੀਲ ਕੰਪਲੈਕਸ ਤਪਾ ਵਿਖੇ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਲੌਰ ਸਿੰਘ ਢਿਲਵਾਂ,ਭੋਲਾ ਸਿੰਘ ਢਿਲਵਾਂ, ਜੋਗਿੰਦਰ ਸਿੰਘ ਢਿਲਵਾਂ, ਅਲਬੇਲ ਸਿੰਘ, ਨਿਰਮਲ ਸਿੰਘ, ਪੂਰਨ ਸਿੰਘ ਧਰਮਪੁਰਾ ਮੌੜ, ਪਰਮਜੀਤ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਮੋੜ ਨਾਭਾ, ਦਰਸ਼ਨ ਸਿੰਘ, ਹਰਨੇਕ ਸਿੰਘ, ਜਾਗਰ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਭਗਵਾਨ ਸਿੰਘ, ਪਲਵਿੰਦਰ ਸਿੰਘ ਆਦਿ ਵੱਡੀ ਗਿਣਤੀ ’ਚ ਜਥੇਬੰਦੀ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 8 ਤੋਂ ਸ਼ੁਰੂ 10 ਨੂੰ ਨਵੇਂ ਦਰਬਾਰ ਸਾਹਿਬ... ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਪਸ਼ੂ ਭਲਾਈ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।