07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਧਾਇਕ ਉੱਗੋਕੇ ਨੇ ਵਰਮਾ ਸ਼ੂਟਿੰਗ ਅਕੈਡਮੀ ’ਚ ਸ਼ੂਟਿੰਗ ਮੁਕਾਬਲਿਆਂ ਦਾ ਕੀਤਾ ਆਗਾਜ਼

ਤਪਾ ਮੰਡੀ, 6 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 04’ ਦੇ ਤਹਿਤ ਅੱਜ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੀ ਵਰਮਾ ਸ਼ੂਟਿੰਗ ਅਕੈਡਮੀ ਵਿਖੇ ਸ਼ਿਰਕਤ ਕਰ ਕੇ ਸ਼ੂਟਿੰਗ ਮੁਕਾਬਲਿਆਂ ਦਾ ਆਗਾਜ਼ ਕੀਤਾ। ਜਿੱਥੇ ਉਨ੍ਹਾਂ ਸ਼ੂਟਿੰਗ ਮੁਕਾਬਲਿਆਂ ’ਚ ਹਿੱਸਾ ਲੈ ਰਹੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਖੇਡਣ ਦਾ ਜਜ਼ਬਾ ਅਤੇ ਲਗਨ ਉਮਰ ਦੇ ਹਰ ਪੜਾਅ ’ਤੇ ਕਾਇਮ ਰਹਿੰਦਾ ਹੈ।

ਅਜੀਤ ਡੈਸਕ 07-10-2026
ਤਪਾ ਮੰਡੀ, 6 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 04’ ਦੇ ਤਹਿਤ ਅੱਜ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੀ ਵਰਮਾ ਸ਼ੂਟਿੰਗ ਅਕੈਡਮੀ ਵਿਖੇ ਸ਼ਿਰਕਤ ਕਰ ਕੇ ਸ਼ੂਟਿੰਗ ਮੁਕਾਬਲਿਆਂ ਦਾ ਆਗਾਜ਼ ਕੀਤਾ। ਜਿੱਥੇ ਉਨ੍ਹਾਂ ਸ਼ੂਟਿੰਗ ਮੁਕਾਬਲਿਆਂ ’ਚ ਹਿੱਸਾ ਲੈ ਰਹੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਖੇਡਣ ਦਾ ਜਜ਼ਬਾ ਅਤੇ ਲਗਨ ਉਮਰ ਦੇ ਹਰ ਪੜਾਅ ’ਤੇ ਕਾਇਮ ਰਹਿੰਦਾ ਹੈ। ਵਰਮਾ ਅਕੈਡਮੀ ਵਲੋਂ ਕੀਤਾ ਜਾ ਰਿਹਾ ਇਹ ਬਹੁਤ ਵਧੀਆ ਉਪਰਾਲਾ ਹੈ, ਜਿਸ ਨਾਲ ਬੱਚੇ ਅੱਗੇ ਵਧ ਕੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦੇ ਹਨ। ਇਸ ਮੌਕੇ ਵਰਮਾ ਸ਼ੂਟਿੰਗ ਅਕੈਡਮੀ ਦੇ ਡਾਇਰੈਕਟਰ ਬਲਵਿੰਦਰ ਸਿੰਘ ਬਿੱਟੂ ਅਤੇ ਮੈਨੇਜਰ ਜੱਸੀ ਨੇ ਹਲਕਾ ਵਿਧਾਇਕ ਲਾਭ ਸਿੰਘ ਨੂੰ ਸਨਮਾਨਿਤ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਉਪਰੰਤ ਉਨ੍ਹਾਂ ਦੱਸਿਆ ਕਿ ਇਸ ਅਕੈਡਮੀ ਵਿਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਲਗਭਗ 120 ਦੇ ਕਰੀਬ ਬੱਚੇ ਭਾਗ ਲੈ ਰਹੇ ਹਨ। ਮੁ ਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਅਤੇ ਮੋਮੈਂਟੋ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਰਮਾ ਅਕੈਡਮੀ ਦੇ ਕੋਚ ਰਵਿੰਦਰ ਸਿੰਘ ਤੋਂ ਇਲਾਵਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਮਨੀਸ਼ ਗਰਗ, ਸਮਾਜ ਸੇਵੀ ਡਾਕਟਰ ਬਾਲ ਚੰਦ ਬਾਂਸਲ, ਨੌਜਵਾਨ ਆਗੂ ਰਾਜੂ ਮਾਰਕੰਡਾ, ਸਰਪੰਚ ਹਰਚਰਨ ਸਿੰਘ ਜੰਡਸਰ, ਜੱਸੀ ਪੁਰਬਾ, ਜੱਸੀ ਬਾਸੀ, ਹੈਰੀ ਧੂਰਕੋਟ, ਸ਼ਿੰਦਰ ਸਿੰਘ, ਦੀਪਕ ਕੁਮਾਰ ਗੱਗ, ਕਿਸ਼ੋਰ ਬਾਵਾ, ਹਰਵਿੰਦਰ ਕੁਮਾਰ ਮਿੱਤਲ, ਸਾਹਿਲ ਗੁਪਤਾ, ਹੈਪੀ ਪਰਜਾਪਤ, ਜਸਵਿੰਦਰ ਸਿੰਘ ਚੱਠਾ ਆਦਿ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਨੇ ਇਕ ਵਿਅਕਤੀ ਕੋਲੋਂ 170 ਲੀਟਰ ਕਿੱਲੋ ਲਾਹਣ ਕੀਤਾ ਬਰਾਮਦ ਅਗਲੀ ਖ਼ਬਰ ਕਿਸਾਨਾਂ ਨਾਲ ਤਾਲਮੇਲ ਕਰ ਕੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਜਾਵੇ-ਆਯੂਸ਼ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।