ਪੈਰਾਡਾਈਜ਼ ਅਕੈਡਮੀ ਵਜੀਦਕੇ ਖੁਰਦ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਵਜੀਦਕੇ ਖੁਰਦ (ਹਮੀਦੀ-ਅਮਲਾ ਸਿੰਘ ਵਾਲਾ ਰੋਡ) ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ’ਖੇਡਾਂ ਵਤਨ ਪੰਜਾਬ ਦੀਆਂ’ ਅਤੇ ਹੋਰ ਜ਼ੋਨਲ ਮੁਕਾਬਲਿਆਂ ਦੌਰਾਨ ਅਕੈਡਮੀ ਦੇ ਵਿਦਿਆਰਥੀਆਂ ਨੇ ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਵਿਚ ਮੋਹਰੀ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ, ਜਿਨ੍ਹਾਂ ਵਿਚੋਂ ਕਈ ਹੋਣਹਾਰ ਖਿਡਾਰੀਆਂ ਦੀ ਚੋਣ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ ਹੈ।
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਵਜੀਦਕੇ ਖੁਰਦ (ਹਮੀਦੀ-ਅਮਲਾ ਸਿੰਘ ਵਾਲਾ ਰੋਡ) ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ’ਖੇਡਾਂ ਵਤਨ ਪੰਜਾਬ ਦੀਆਂ’ ਅਤੇ ਹੋਰ ਜ਼ੋਨਲ ਮੁਕਾਬਲਿਆਂ ਦੌਰਾਨ ਅਕੈਡਮੀ ਦੇ ਵਿਦਿਆਰਥੀਆਂ ਨੇ ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਵਿਚ ਮੋਹਰੀ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ, ਜਿਨ੍ਹਾਂ ਵਿਚੋਂ ਕਈ ਹੋਣਹਾਰ ਖਿਡਾਰੀਆਂ ਦੀ ਚੋਣ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਬੈਡਮਿੰਟਨ ਮੁਕਾਬਲਿਆਂ ਵਿਚ ਖਿਡਾਰਨਾਂ ਭਵਨਜੋਤ ਕੌਰ ਅਤੇ ਪੁਨੀਤ ਕੌਰ ਨੇ ਤੀਜਾ ਸਥਾਨ, ਵਾਲੀਬਾਲ ਵਿਚ ਅਰਨਵੀਰ ਸਿੰਘ, ਦਵਿੰਦਰ ਸਿੰਘ, ਹਰਜੋਤ ਸਿੰਘ ਅਤੇ ਪ੍ਰਦੀਪ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਮੱਲ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕੀਤੀ। ਅਥਲੈਟਿਕਸ ਮੁਕਾਬਲਿਆਂ ਵਿਚ ਲੜਕੀਆਂ ਦੇ ਵਰਗ ਵਿਚੋਂ ਤਰਨਜੋਤ ਕੌਰ ਨੇ ਅੰਡਰ-17 ਦੀ 800 ਮੀਟਰ ਦੌੜ ਵਿਚ ਪਹਿਲਾ ਸਥਾਨ, ਅਰਸ਼ਦੀਪ ਕੌਰ ਨੇ ਸੂਟ-ਅਪ ਵਿਚ ਪਹਿਲਾ ਸਥਾਨ, ਭਵਨਦੀਪ ਕੌਰ ਨੇ ਸੂਟ-ਅਪ ਵਿਚ ਪਹਿਲਾ ਸਥਾਨ ਅਤੇ ਨਵਦੀਪ ਕੌਰ ਨੇ ਅੰਡਰ-19 ਲੌਂਗ ਜੰਪ ਵਿਚ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਮੁਕਾਬਲਿਆਂ ਵਿਚ ਹਰਜੋਤ ਸਿੰਘ ਨੇ ਅੰਡਰ-19 ਦੀ 200 ਮੀਟਰ ਦੌੜ ਵਿਚ ਪਹਿਲਾ ਸਥਾਨ, ਕਰਨਵੀਰ ਸਿੰਘ ਨੇ ਅੰਡਰ-17 ਸੂਟ-ਅਪ ਵਿਚ ਦੂਜਾ ਸਥਾਨ ਅਤੇ ਚਰਨਜੀਤ ਸਿੰਘ ਨੇ ਅੰਡਰ-17 ਲੌਂਗ ਜੰਪ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਵੱਡੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਚਹਿਲ, ਸੁਰਿੰਦਰ ਬਾਵਾ, ਅਲੋਕ ਸਿੰਗਲਾ, ਵਿਸ਼ਾਲ ਗਰਗ, ਬਰਜਿੰਦਰ ਕੁਮਾਰ , ਮਨੀਸ਼ ਸਿੰਗਲਾ ਅਤੇ ਸੰਜੀਵ ਬਾਂਸਲ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਪ੍ਰਬੰਧਕਾਂ ਨੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਖੇਡ ਅਧਿਆਪਕ ਡੀ.ਪੀ. ਸੁਖਪ੍ਰੀਤ ਸਿੰਘ ਦੀ ਸੁਚੱਜੀ ਅਗਵਾਈ ਨੂੰ ਦਿੱਤਾ।