ਦੀ ਭੋਤਨਾ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਪਿੰਡ ਦੀ ਭੋਤਨਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਨੂੰ ਆਧੁਨਿਕ ਖੇਤੀ ਅਤੇ ਸਹਿਕਾਰਤਾ ਲਹਿਰ ਨਾਲ ਜੋੜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਕਿਸਾਨ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਪਿੰਡ ਦੀ ਭੋਤਨਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਕਿਸਾਨਾਂ ਨੂੰ ਆਧੁਨਿਕ ਖੇਤੀ ਅਤੇ ਸਹਿਕਾਰਤਾ ਲਹਿਰ ਨਾਲ ਜੋੜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਕਿਸਾਨ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੀ ਸ਼ੁਰੂਆਤ ਦੌਰਾਨ ਸਭਾ ਦੇ ਪ੍ਰਬੰਧਕਾਂ ਅਤੇ ਮੁੱਖ ਅਹੁਦੇਦਾਰਾਂ ਵਲੋਂ ਆਏ ਹੋਏ ਮਹਿਮਾਨਾਂ ਅਤੇ ਮਾਹਿਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਕੈਂਪ ਦੌਰਾਨ ਮੁਹੰਮਦ ਯਾਸੀਨ ਜ਼ਿਲ੍ਹਾ ਖਾਦ ਸਪਲਾਈ ਅਫ਼ਸਰ ਵਲੋਂ ਕਿਸਾਨਾਂ ਨੂੰ ਖਾਦਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਾਰਕਫੈੱਡ ਦੇ ਉਤਪਾਦ ਜਿਵੇਂ ਕਿ ਕੈਟਲਫੀਡ, ਖਾਣਯੋਗ ਵਸਤੂਆਂ ਘਿਉ, ਸਰੋਂ ਦਾ ਤੇਲ, ਰਿਫਾਇੰਡ, ਸ਼ਹਿਦ ਆਦਿ ਬਾਰੇ ਵੀ ਦੱਸਿਆ ਗਿਆ। ਮਾਰਕਫੈੱਡ ਐਗਰੋ ਕੈਮੀਕਲ ਪਲਾਂਟ ਮੋਹਾਲੀ ਤੋਂ ਸ: ਸਨਦੀਪ ਸਿੰਘ ਵਲੋਂ ਖੇਤੀਬਾੜੀ ਦੀਆਂ ਸਮੱਸਿਆਵਾਂ, ਬਿਮਾਰੀਆਂ ਤੇ ਨਦੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫ਼ਸਲਾਂ ਲਈ ਮਾਰਕਫੈੱਡ ਵਲੋਂ ਤਿਆਰ ਕੀਤੀਆਂ ਜਾਂਦੀਆਂ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਮਾਰਕਫੈੱਡ ਕੈਟਲਫੀਡ ਪਲਾਂਟ ਗਿੱਦੜਬਾਹਾ ਤੋਂ ਡਾ: ਪਾਰੁਲ ਬਾਂਸਲ ਵਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਸੁਨੀਲ ਰਾਣਾ ਸਟੇਟ ਮੈਨੇਜਰ ਯਮੈਟਿਕਸ ਫਰਟੀਲਾਈਜ਼ਰਸ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਵਾਰੇ ਜਾਣਕਾਰੀ ਦਿੱਤੀ ਗਈ ਅਤੇ ਸ੍ਰੀ ਚਾਹਤ ਵਲੋਂ ਮਿੱਟੀ ਦੀ ਸੰਭਾਲ ਵਾਰੇ ਜਾਣਕਾਰੀ ਦਿੱਤੀ ਗਈ। ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਮਹੱਤਤਾ ਬਾਰੇ ਦੱਸਦਿਆਂ ਵੱਧ ਤੋਂ ਵੱਧ ਇਸ ਲਹਿਰ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਵਾਤਾਵਰਨ ਦੀ ਸੰਭਾਲ, ਪਾਣੀ ਦੀ ਬੱਚਤ ਕਰਨ ਅਤੇ ਫ਼ਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਸਭਾ ਦੇ ਸਕੱਤਰ ਅਤੇ ਪ੍ਰਬੰਧਕੀ ਕਮੇਟੀ ਵਲੋਂ ਆਏ ਹੋਏ ਸਾਰੇ ਕਿਸਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਭੋਤਨਾ, ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਸਰਪੰਚ ਕੁਲਦੀਪ ਸਿੰਘ ਭੋਤਨਾ, ਹਰਭਜਨ ਸਿੰਘ ਸੇਵਾ ਮੁਕਤ ਬੀ.ਡੀ.ਪੀ.ਓ, ਪਾਲ ਸਿੰਘ, ਗੁਰਾ ਧਾਲੀਵਾਲ, ਬੰਟੀ ਸਿੰਘ, ਪੰਚ, ਕੁਲਵੰਤ ਸਿੰਘ ਹੈਪੀ, ਬਿੱਕਰ ਸਿੰਘ, ਮਾਸਟਰ ਗੁਰਚਰਨ ਸਿੰਘ, ਸੁੱਖਵੀਰ ਸਿੰਘ ਸਕੱਤਰ ਭੋਤਨਾ, ਲਵਪ੍ਰੀਤ ਸਿੰਘ, ਇੰਸਪੈਕਟਰ ਮਾਰਕਫੈੱਡ ਵੀ ਹਾਜ਼ਰ ਸਨ।