ਐਨਰਜੀ ਡਰਿੰਕਸ ਦੀ ਖ਼ਰੀਦ ਅਤੇ ਵੇਚਣ ਨੂੰ ਲੈ ਕੇ ਐਸ.ਡੀ.ਐਮ. ਵਲੋਂ ਮੀਟਿੰਗ
ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਖੇਤਰਾਂ ਵਿਚ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਅਤੇ ਸ਼ਹਿਰੀ ਖੇਤਰਾਂ ਵਿਚ ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਖ਼ਰੀਦ-ਵੇਚ ਰੋਕਣ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਯੂਸ਼ ਗੋਇਲ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਨੁਮਾਇੰਦੇ ਸ਼ਾਮਲ ਹੋਏ।
ਅਜੀਤ ਡੈਸਕ
07-10-2026