08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ ਦੇ ਵਿਦਿਆਰਥੀਆਂ ਵਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਮਹਿਲ ਕਲਾਂ, 7 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਲੋਂ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਨ ਅਤੇ ਜੰਗਲੀ ਜੀਵਾਂ ਬਾਰੇ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਛੱਤਬੀੜ ਚਿੜੀਆਘਰ ਦਾ ਇੱਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਬੱਸਾਂ ਨੂੰ ਪ੍ਰਿੰਸੀਪਲ ਰੁਪਿੰਦਰ ਕੌਰ ਚੀਮਾ, ਉਪ ਪ੍ਰਿੰਸੀਪਲ ਪ੍ਰਦੀਪ ਸਿੰਘ ਅਤੇ ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਗੁਰਸੇਵਕ ਸਿੰਘ ਨਵਾਂ ਗਾਊ। 08-10-2026
ਮਹਿਲ ਕਲਾਂ, 7 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਲੋਂ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਨ ਅਤੇ ਜੰਗਲੀ ਜੀਵਾਂ ਬਾਰੇ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਛੱਤਬੀੜ ਚਿੜੀਆਘਰ ਦਾ ਇੱਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਬੱਸਾਂ ਨੂੰ ਪ੍ਰਿੰਸੀਪਲ ਰੁਪਿੰਦਰ ਕੌਰ ਚੀਮਾ, ਉਪ ਪ੍ਰਿੰਸੀਪਲ ਪ੍ਰਦੀਪ ਸਿੰਘ ਅਤੇ ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੌਰੇ ਦੌਰਾਨ ਵਿਦਿਆਰਥੀਆਂ ਨੇ ਸ਼ੇਰ, ਟਾਈਗਰ, ਹਿਰਨ ਸਮੇਤ ਵੱਖ-ਵੱਖ ਜੀਵ-ਜੰਤੂਆਂ ਅਤੇ ਪੰਛੀਆਂ ਨੂੰ ਨੇੜਿਉਂ ਦੇਖਿਆ। ਸ਼ੇਰਾਂ ਦੀ ਸਫ਼ਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਵਾਤਾਵਰਣਕ ਸੰਤੁਲਨ ਅਤੇ ਜੰਗਲੀ ਜੀਵਾਂ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਸਕੂਲ ਪ੍ਰਬੰਧਕ ਸੁਖਜੀਤ ਸਿੰਘ ਧਾਲੀਵਾਲ ਅਤੇ ਐਮ.ਡੀ. ਸੁਖਵਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਅਜਿਹੇ ਦੌਰੇ ਕਿਤਾਬੀ ਗਿਆਨ ਦੇ ਨਾਲ-ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਅੰਤ ਵਿਚ ਸਮੂਹ ਸਟਾਫ਼ ਅਤੇ ਪ੍ਰਬੰਧਕਾਂ ਦਾ ਇਸ ਸਫਲ ਦੌਰੇ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ 38 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ ਅਗਲੀ ਖ਼ਬਰ ਭਾਕਿਯੂ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।